ਦਿੱਲੀ: ਹਿੰਦੂਰਾਓ ਹਸਪਤਾਲ ਦੇ 6 ਹੋਰ ਕਰਮਚਾਰੀ ਕੋਰੋਨਾ ਪਾਜ਼ੇਟਿਵ

05/17/2020 12:58:28 PM

ਨਵੀਂ ਦਿੱਲੀ-ਦੇਸ਼ ਭਰ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਹਿੰਦੂਰਾਓ ਹਸਪਤਾਲ ਤੋਂ ਸਾਹਮਣੇ ਆਇਆ ਹੈ, ਜਿੱਥੇ 6 ਹੋਰ ਕਰਮਚਾਰੀ ਕੋਰੋਨਾ ਪਾਜ਼ੇਟਿਵ ਮਿਲੇ ਹਨ। ਇਸ ਦੇ ਨਾਲ ਹੀ ਹਸਪਤਾਲ ਦੇ ਕੋਰੋਨਾ ਪਾਜ਼ੇਟਿਵ ਸਟਾਫ ਦੀ ਤਦਾਦ 18 ਤੱਕ ਪਹੁੰਚ ਚੁੱਕੀ ਹੈ। ਹਸਪਤਾਲ ਦੇ ਮੈਡੀਸਨ ਡਿਪਾਰਟਮੈਂਟ ਦੇ ਅੱਧੇ ਸਟਾਫ ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ। 

ਹਿੰਦੂਰਾਓ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਨਾਲ ਹਸਪਤਾਲ ਦੇ ਸਟਾਫ 'ਚ ਕੋਰੋਨਾ ਦਾ ਖਤਰਾ ਵੱਧਦਾ ਜਾ ਰਿਹਾ ਹੈ, ਉਸ ਨਾਲ ਇੱਥੇ ਸਟਾਫ ਦੀ ਕਮੀ ਹੁੰਦੀ ਜਾ ਰਹੀ ਹੈ। ਹਸਪਤਾਲ 'ਚ ਸਭ ਤੋਂ ਮਹੱਤਵਪੂਰਨ ਮੈਡੀਸਿਨ ਡਿਪਾਰਟਮੈਂਟ ਹੈ, ਜਿੱਥੇ 70 ਫੀਸਦੀ ਮਰੀਜ਼ ਆਉਂਦੇ ਹਨ ਅਤੇ ਇਸ ਵਿਭਾਗ ਦਾ ਸਟਾਫ ਸਭ ਤੋਂ ਜ਼ਿਆਦਾ ਇਨਫੈਕਟਡ ਹੋਇਆ ਹੈ।

ਦੱਸਣਯੋਗ ਹੈ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 4987 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 120 ਲੋਕਾਂ ਦੀ ਮੌਤ ਹੋਈ ਹੈ। ਇਸ ਦੌਰਾਨ 3956 ਲੋਕ ਇਲਾਜ ਤੋਂ ਬਾਅਦ ਠੀਕ ਵੀ ਹੋਏ ਹਨ। ਸਿਹਤ ਮੰਤਰਾਲੇ ਮੁਤਾਬਕ ਐਤਵਾਰ ਸਵੇਰ ਤੱਕ ਦੇਸ਼ 'ਚ ਹੁਣ ਤਕ 90,927 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 2872 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ ਅਤੇ 34108 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ 53946 ਸਰਗਰਮ ਮਾਮਲੇ ਹਨ।


Iqbalkaur

Content Editor

Related News