ਤੜਕਸਾਰ ਵਾਪਰਿਆ ਭਿਆਨਕ ਹਾਦਸਾ! ਸਾਉਣ ਦੇ ਸੋਮਵਾਰ ਮੰਦਰ 'ਚ ਭਾਜੜ ਪੈਣ ਨਾਲ 7 ਸ਼ਰਧਾਲੂਆਂ ਦੀ ਮੌਤ
Monday, Aug 12, 2024 - 08:29 AM (IST)
ਬਿਹਾਰ: ਅੱਜ ਸਾਉਣ ਮਹੀਨੇ ਦੇ ਚੌਥੇ ਸੋਮਵਾਰ ਬਿਹਾਰ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਜਹਾਨਾਬਾਦ ਦੇ ਮਖਦੂਮਪੁਰ ਸਥਿਤ ਬਾਬਾ ਸਿੱਧਨਾਥ ਮੰਦਰ ਵਿਚ ਭਾਜੜ ਪੈਣ ਨਾਲ ਘੱਟੋ-ਘੱਟ 7 ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਸਾਰੇ ਅੱਜ ਸਾਉਣ ਦੇ ਸੋਮਵਾਰ ਨੂੰ ਜਲ ਚੜ੍ਹਾਉਣ ਲਈ ਪਹੁੰਚੇ ਸਨ। ਮ੍ਰਿਤਕਾਂ ਵਿਚ ਪੁਰਸ਼ ਅਤੇ ਮਹਿਲਾਵਾਂ ਦੋਵੇਂ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਜ਼ਿਲ੍ਹੇ 'ਚ ਮੁਲਾਜ਼ਮਾਂ ਨੂੰ ਅਜੇ ਨਹੀਂ ਮਿਲੇਗੀ Salary! ਕਰਨਾ ਪਵੇਗਾ ਇੰਤਜ਼ਾਰ
ਪ੍ਰਸ਼ਾਸਨ ਵੱਲੋਂ 7 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ, ਪਰ ਇਹ ਗਿਣਤੀ ਜ਼ਿਆਦਾ ਹੋਣ ਦਾ ਖ਼ਦਸ਼ਾ ਹੈ। ਕਈ ਲੋਕਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚੀ ਤੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਵਾਇਆ। ਜਹਾਨਾਬਾਦ ਦੇ ਡੀ.ਐੱਮ. ਅਲੰਕ੍ਰਿਤਾ ਪਾਂਡੇ ਨੇ ਕਿਹਾ ਕਿ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਤੇ 9 ਲੋਕ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹਾਲਾਤ ਕਾਬੂ ਵਿਚ ਹਨ।
Bihar | "At least seven people died and nine injured in a stampede at Baba Siddhnath Temple in Makhdumpur of Jehanabad district. We are monitoring everything and now the situation is under control, " says Jehanabad DM Alankrita Pandey to ANI
— ANI (@ANI) August 12, 2024
ਜਹਾਨਾਬਾਦ ਦੇ ਐੱਸ.ਐੱਚ.ਓ. ਦਿਵਾਕਰ ਕੁਮਾਰ ਵਿਸ਼ਵਕਰਮਾ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8