BREAKING : ਵੈਂਕਟੇਸ਼ਵਰ ਸਵਾਮੀ ਮੰਦਰ 'ਚ ਮਚੀ ਭਾਜੜ, 10 ਸ਼ਰਧਾਲੂਆਂ ਦੀ ਮੌਤ

Saturday, Nov 01, 2025 - 01:57 PM (IST)

BREAKING : ਵੈਂਕਟੇਸ਼ਵਰ ਸਵਾਮੀ ਮੰਦਰ 'ਚ ਮਚੀ ਭਾਜੜ, 10 ਸ਼ਰਧਾਲੂਆਂ ਦੀ ਮੌਤ

ਨੈਸ਼ਨਲ ਡੈਸਕ : ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਏਕਾਦਸ਼ੀ ਦੇ ਮੌਕੇ 'ਤੇ ਅਚਾਨਕ ਭਗਦੜ ਮਚ ਗਈ। ਏਕਾਦਸ਼ੀ ਹੋਣ ਕਾਰਨ ਮੰਦਰ ਵਿਚ ਸ਼ਰਧਾਲੂਆਂ ਦੀ ਭੀੜ ਬਹੁਤ ਜ਼ਿਆਦਾ ਸੀ। ਇਸ ਦੌਰਾਨ ਹਫ਼ੜਾ-ਦਫ਼ੜੀ ਕਾਰਨ ਮਚੀ ਭਗਦੜ ਵਿਚ 10 ਸ਼ਰਧਾਲੂਆਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਭਾਜੜ ਦੌਰਾਨ ਕਈ ਸ਼ਰਧਾਲੂ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ

PunjabKesari

ਸ਼ੁਰੂਆਤੀ ਰਿਪੋਰਟਾਂ ਅਨੁਸਾਰ ਮੰਦਰ ਕੰਪਲੈਕਸ ਦੇ ਪ੍ਰਵੇਸ਼ ਦੁਆਰ ਦੇ ਨੇੜੇ ਅਚਾਨਕ ਭੀੜ ਵੱਧ ਗਈ, ਜਿਸ ਕਾਰਨ ਘਬਰਾਹਟ ਅਤੇ ਭਗਦੜ ਮਚ ਗਈ। ਭੀੜ ਨੇ ਬਹੁਤ ਸਾਰੇ ਲੋਕ ਡਿੱਗ ਪਏ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਘਟਨਾ ਦੌਰਾਨ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਗਿਣਤੀ ਵਿਚ ਅਜੇ ਵਾਧਾ ਹੋ ਸਕਦਾ ਹੈ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।

ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

PunjabKesari

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਵੈਂਕਟੇਸ਼ਵਰ ਮੰਦਰ ਵਿੱਚ ਭਗਦੜ ਅਤੇ ਇਸ ਦੌਰਾਨ ਕਈ ਸ਼ਰਧਾਲੂਆਂ ਦੀ ਹੋਈ ਮੌਤ 'ਤੇ ਦੁੱਖ ਪ੍ਰਗਟ ਕੀਤਾ। ਉਹਨਾਂ ਪੋਸਟ ਕਰਦੇ ਲਿਖਿਆ, 'ਸ਼੍ਰੀਕਾਕੁਲਮ ਜ਼ਿਲ੍ਹੇ ਦੇ ਵੈਂਕਟੇਸ਼ਵਰ ਮੰਦਰ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ।' ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਸਾਰੇ ਪੀੜਤਾਂ ਅਤੇ ਜ਼ਖਮੀਆਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਪੜ੍ਹੋ ਇਹ ਵੀ : ਇੰਤਜ਼ਾਰ ਖ਼ਤਮ! ਅੱਜ ਤੋਂ ਇਨ੍ਹਾਂ ਔਰਤਾਂ ਦੇ ਖ਼ਾਤੇ 'ਚ ਆਉਣਗੇ 2100 ਰੁਪਏ


author

rajwinder kaur

Content Editor

Related News