‘ਬਾਲ ਸੁਰੱਖਿਆ ਘਰਾਂ ’ਚ ਬੱਚਿਆਂ ਦੇ ਕੋਰੋਨਾ ਤੋਂ ਪੀੜਤ ਹੋਣ ਦਾ ਅੰਕੜਾ ਦੇਣ ਸੂਬੇ’

Thursday, Apr 22, 2021 - 05:46 PM (IST)

ਨਵੀਂ ਦਿੱਲੀ (ਭਾਸ਼ਾ)— ਦੇਸ਼ ਦੇ ਕਈ ਬਾਲ ਸੁਰੱਖਿਆ ਘਰਾਂ ’ਚ ਬੱਚਿਆਂ ਦੇ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਦੀਆਂ ਖ਼ਬਰਾਂ ਵਿਚਾਲੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐੱਨ. ਸੀ. ਪੀ. ਸੀ. ਆਰ.) ਨੇ ਸਾਰੇ ਸੂਬਿਆਂ ਨੂੰ ਕਿਹਾ ਕਿ ਉਹ ਆਪਣੇ ਇੱਥੇ ਬਾਲ ਸੁਰੱਖਿਆ ਘਰਾਂ ’ਚ ਇਕ ਮਹੀਨੇ ਦੌਰਾਨ ਕੋਰੋਨਾ ਤੋਂ ਪੀੜਤ ਹੋਣ ਵਾਲੇ ਬੱਚਿਆਂ ਦਾ ਅੰਕੜਾ ਦੇਵੇ।

ਸੂਬੇ ਦੇ ਮੁੱਖ ਸਕੱਤਰਾਂ ਨੂੰ ਲਿਖੀ ਚਿੱਠੀ ਵਿਚ ਐੱਨ. ਸੀ. ਪੀ. ਸੀ. ਆਰ. ਦੇ ਪ੍ਰਧਾਨ ਪਿ੍ਰਯੰਕ ਕਾਨੂੰਨਗੋ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਵਿਚ ਬਾਲ ਘਰਾਂ ਵਿਚ ਰਹਿਣ ਵਾਲੇ ਬੱਚਿਆਂ ਦੀ ਸੁਰੱਖਿਆ ਮੁੱਖ ਚਿੰਤਾ ਦਾ ਵਿਸ਼ਾ ਰਿਹਾ ਹੈ। ਕਮਿਸ਼ਨ ਨੇ ਕਿਹਾ ਕਿ ਖ਼ਬਰਾਂ ਮੁਤਾਬਕ ਬਾਲ ਘਰਾਂ ਵਿਚ ਰਹਿਣ ਵਾਲੇ ਬੱਚੇ ਕੋਰੋਨਾ ਵਾਇਰਸ ਦੀ ਲਪੇਟ ’ਚ ਆ ਰਹੇ ਹਨ। ਬਾਲ ਕਮਿਸ਼ਨ ਨੇ ਸੂਬਿਆਂ ਨੂੰ ਕਿਹਾ ਕਿ ਪਿਛਲੇ ਇਕ ਮਹੀਨੇ ਦੌਰਾਨ ਆਪਣੇ ਇੱਥੇ ਬਾਲ ਘਰਾਂ ਵਿਚ ਰਹਿਣ ਵਾਲੇ ਬੱਚਿਆਂ ਦੇ ਕੋਰੋਨਾ ਤੋਂ ਪੀੜਤ ਹੋਣ ਬਾਰੇ ਅੰਕੜਾ ਮੁਹੱਈਆ ਕਰਵਾਏ।


Tanu

Content Editor

Related News