ਸੂਬੇ ''ਚ ਹੁਣ ਹੋਣਗੇ 27 ਜ਼ਿਲ੍ਹੇ, ਲੱਗ ਗਈ ਮੋਹਰ
Sunday, May 25, 2025 - 01:33 PM (IST)

ਨੈਸ਼ਨਲ ਡੈਸਕ- ਹਰਿਆਣਾ 'ਚ ਜਲਦ ਹੀ 5 ਨਵੇਂ ਜ਼ਿਲ੍ਹਿਆਂ ਦਾ ਐਲਾਨ ਹੋ ਸਕਦਾ ਹੈ। ਇਸ 'ਤੇ ਕੈਬਨਿਟ ਦੀ ਸਬ-ਕਮੇਟੀ ਨੇ ਮੋਹਰ ਲਗਾ ਦਿੱਤੀ ਹੈ। ਦੱਸਣਯੋਗ ਹੈ ਕਿ ਸਬ-ਕਮੇਟੀ ਦੀ ਆਖਰੀ ਮੀਟਿੰਗ ਅਗਲੇ ਹਫ਼ਤੇ ਹੋਵੇਗੀ। ਇਸ ਮੀਟਿੰਗ 'ਚ ਨਵੇਂ ਜ਼ਿਲ੍ਹਿਆਂ ਦੀ ਅੰਤਿਮ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ। ਇਸ ਵੇਲੇ ਹਰਿਆਣਾ 'ਚ 22 ਜ਼ਿਲ੍ਹੇ ਹਨ। ਜਿਨ੍ਹਾਂ ਨਵੇਂ ਜ਼ਿਲ੍ਹਿਆਂ ਨੂੰ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ, ਉਨ੍ਹਾਂ 'ਚ ਹਿਸਾਰ 'ਚ ਹਾਂਸੀ, ਸਿਰਸਾ 'ਚ ਡੱਬਵਾਲੀ, ਕਰਨਾਲ 'ਚ ਅਸੰਧ, ਜੀਂਦ 'ਚ ਸਫੀਦੋਂ ਅਤੇ ਸੋਨੀਪਤ 'ਚ ਗੋਹਾਨਾ ਸ਼ਾਮਲ ਹਨ, ਜਦੋਂ ਕਿ ਹਾਂਸੀ ਅਤੇ ਡੱਬਵਾਲੀ ਨੂੰ ਪਹਿਲਾਂ ਹੀ ਪੁਲਸ ਜ਼ਿਲ੍ਹੇ ਬਣਾਏ ਗਏ ਹਨ।
ਇਹ ਵੀ ਪੜ੍ਹੋ : ਭਖਦੀ ਗਰਮੀ ਨੇ ਇਨ੍ਹਾਂ ਸੂਬਿਆਂ ਦੇ ਸਕੂਲਾਂ ਨੂੰ ਲਵਾ'ਤੇ ਤਾਲੇ ! ਹੋ ਗਿਆ ਛੁੱਟੀਆਂ ਦਾ ਐਲਾਨ
ਇੰਨਾ ਹੀ ਨਹੀਂ, ਗੁਰੂਗ੍ਰਾਮ ਦੇ ਮਾਨੇਸਰ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਪੂਰੇ ਦਸਤਾਵੇਜ਼ ਨਾ ਮਿਲਣ ਕਾਰਨ, ਇਸ ਬਾਰੇ ਫੈਸਲਾ ਅਗਲੀ ਮੀਟਿੰਗ 'ਚ ਲਿਆ ਜਾਵੇਗਾ। ਇਸ ਮੀਟਿੰਗ 'ਚ ਨਵੀਆਂ ਡਿਵੀਜ਼ਨਾਂ, ਸਬ-ਡਵੀਜ਼ਨਾਂ ਅਤੇ ਤਹਿਸੀਲਾਂ ਬਾਰੇ ਵੀ ਚਰਚਾ ਹੋਵੇਗੀ। ਹਰਿਆਣਾ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਹੈ ਕਿ ਹਰਿਆਣਾ 'ਚ ਨਵੇਂ ਜ਼ਿਲ੍ਹਿਆਂ ਦੇ ਗਠਨ ਦੀ ਰਿਪੋਰਟ ਨੂੰ ਇਕ ਹਫ਼ਤੇ ਦੇ ਅੰਦਰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਨਵੇਂ ਜ਼ਿਲ੍ਹਿਆਂ ਦੇ ਗਠਨ ਸਬੰਧੀ ਬਹੁਤ ਕੰਮ ਕੀਤਾ ਗਿਆ ਹੈ। ਇਹ ਰਿਪੋਰਟ ਅਗਲੀ ਮੀਟਿੰਗ 'ਚ ਪ੍ਰਵਾਨਗੀ ਲਈ ਭੇਜੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e