'ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਧਦੇ ਤਾਪਮਾਨ ਕਾਰਨ ਸਿਹਤ ਕੇਂਦਰਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ'

Monday, May 02, 2022 - 12:21 AM (IST)

'ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਧਦੇ ਤਾਪਮਾਨ ਕਾਰਨ ਸਿਹਤ ਕੇਂਦਰਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ'

ਨਵੀਂ ਦਿੱਲੀ : ਦੇਸ਼ ਭਰ 'ਚ ਵੱਧ ਰਹੇ ਤਾਪਮਾਨ ਅਤੇ ਤੇਜ਼ ਹਵਾਵਾਂ ਦਰਮਿਆਨ ਕੇਂਦਰ ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਮਜ਼ੋਰ ਖੇਤਰਾਂ 'ਚ ਜ਼ਰੂਰੀ ਦਵਾਈਆਂ ਦੀ ਲੋੜੀਂਦੀ ਉਪਲਬਧਤਾ ਅਤੇ ਪੀਣ ਵਾਲੇ ਪਾਣੀ ਦੀ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਕੇਂਦਰਾਂ ਦੀ ਸਮੀਖਿਆ ਕਰਨ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸ਼ਨੀਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਹੀਟ ਸਟ੍ਰੋਕ ਦੇ ਮਾਮਲਿਆਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਾਰੇ ਜ਼ਿਲ੍ਹਿਆਂ ਨੂੰ 'ਗਰਮੀ ਰੋਗਾਂ 'ਤੇ ਰਾਸ਼ਟਰੀ ਕਾਰਜ ਯੋਜਨਾ' 'ਤੇ ਇਕ ਗਾਈਡਲਾਈਨ ਦਸਤਾਵੇਜ਼ ਭੇਜਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਸਰੋਤਿਆਂ ਦੀ ਪਸੰਦ ਬਣਿਆ 'ਸੌਂਕਣ ਸੌਂਕਣੇ' ਫ਼ਿਲਮ ਦਾ ਗੀਤ 'ਸਾਡੇ ਕੋਠੇ ਉੱਤੇ' (ਵੀਡੀਓ)

ਪੱਤਰ 'ਚ ਦੱਸਿਆ ਗਿਆ ਹੈ ਕਿ 1 ਮਾਰਚ ਤੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਏਕੀਕ੍ਰਿਤ ਰੋਗ ਨਿਗਰਾਨੀ ਪ੍ਰੋਗਰਾਮ (ਆਈ. ਡੀ. ਐੱਸ. ਪੀ.) ਦੇ ਤਹਿਤ ਗਰਮੀ ਨਾਲ ਸਬੰਧਿਤ ਬਿਮਾਰੀਆਂ ਦੀ ਰੋਜ਼ਾਨਾ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਵਿੱਚ ਕਿਹਾ ਗਿਆ ਹੈ, "ਕਿਰਪਾ ਕਰਕੇ ਯਕੀਨੀ ਬਣਾਓ ਕਿ ਇਹ ਰੋਜ਼ਾਨਾ ਨਿਗਰਾਨੀ ਰਿਪੋਰਟਾਂ ਨੈਸ਼ਨਲ ਸੈਂਟਰ ਫਾਰ ਡਿਸੀਜ਼ ਕੰਟਰੋਲ (NCDC) ਨਾਲ ਸਾਂਝੀਆਂ ਕੀਤੀਆਂ ਗਈਆਂ ਹਨ।" ਭੂਸ਼ਣ ਨੇ ਪੱਤਰ 'ਚ ਲਿਖਿਆ, "ਭਾਰਤ ਮੌਸਮ ਵਿਭਾਗ ਅਤੇ NCDC ਦੁਆਰਾ ਸੂਬਿਆਂ ਨਾਲ ਸਾਂਝੀਆਂ ਕੀਤੀਆਂ ਰੋਜ਼ਾਨਾ ਗਰਮੀ ਦੀਆਂ ਚਿਤਾਵਨੀਆਂ ਅਗਲੇ 3 ਤੋਂ 4 ਦਿਨਾਂ ਲਈ ਗਰਮੀ ਦੀ ਲਹਿਰ ਦੇ ਹਾਲਾਤ ਦੀ ਭਵਿੱਖਬਾਣੀ ਨੂੰ ਦਰਸਾਉਂਦੀਆਂ ਹਨ ਅਤੇ ਇਨ੍ਹਾਂ ਨੂੰ ਤੇਜ਼ੀ ਨਾਲ ਜ਼ਿਲ੍ਹਾ ਅਤੇ ਸਿਹਤ ਕੇਂਦਰ ਪੱਧਰ 'ਤੇ ਭੇਜਿਆ ਜਾ ਸਕਦਾ ਹੈ।" ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਵਿਭਾਗ ਨੂੰ ਮੈਡੀਕਲ ਅਫਸਰਾਂ, ਸਿਹਤ ਕਰਮਚਾਰੀਆਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਸਮਰੱਥਾ ਨਿਰਮਾਣ ਲਈ ਯਤਨ ਜਾਰੀ ਰੱਖਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਕੋਠੀ ਅੱਗੇ ਕਲਰਕ ਟੈਸਟ ਪਾਸ ਯੂਨੀਅਨ ਨੇ ਲਗਾਇਆ ਧਰਨਾ, ਸੰਗਰੂਰ-ਪਟਿਆਲਾ ਮੁੱਖ ਰੋਡ ਕੀਤਾ ਜਾਮ


author

Mukesh

Content Editor

Related News