ਬਿਜਲੀ ਕੰਪਨੀਆਂ ਦੇ 2.5 ਲੱਖ ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕਰਨ ਸੂਬੇ : PM ਮੋਦੀ
Saturday, Jul 30, 2022 - 08:29 PM (IST)
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਜਲੀ ਕੰਪਨੀਆਂ ਦੇ ਕਰੀਬ 2.5 ਲੱਖ ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕਰਨ ਦਾ ਸੂਬਿਆਂ ਨੂੰ ਅਪੀਲ ਕਰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੀ ਤਰੱਕੀ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਊਰਜਾ ਖੇਤਰ ਨੂੰ ਮਜਬੂਤੀ ਦੇਣਾ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਇਕ ਪ੍ਰੋਗਰਾਮ 'ਚ ਕਿਹਾ ਕਿ ਅਗਲੇ 25 ਸਾਲਾ 'ਚ ਦੇਸ਼ ਦੀ ਤਰੱਕੀ ਨੂੰ ਰਫਤਾਰ ਦੇਣ 'ਚ ਊਰਜਾ ਅਤੇ ਬਿਜਲੀ ਖੇਤਰਾਂ ਨੂੰ ਵੱਡੀ ਭੂਮਿਕਾ ਨਿਭਾਉਣੀ ਹੈ। ਉਨ੍ਹਾਂ ਕਿਹਾ ਕਿ ਊਰਜਾ ਖੇਤਰ ਦਾ ਮਜਬੂਤ ਹੋਣਾ ਕਾਰੋਬਾਰ ਕਰਨ ਦੇ ਨਾਲ-ਨਾਲ ਜੀਵਨ 'ਚ ਆਸਾਨੀ ਨਾਲ ਰਹਿਣ ਦੀ ਸਹੂਲਤ ਵੀ ਜ਼ਰੂਰੀ ਹੈ।
ਇਹ ਵੀ ਪੜ੍ਹੋ :ਪਾਕਿ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਧਾਨ ਮੰਤਰੀ ਸ਼ਾਹਬਾਜ਼ ਤੇ ਉਨ੍ਹਾਂ ਦੇ ਬੇਟੇ ਹਮਜ਼ਾ ਨੂੰ ਕੀਤਾ ਤਲਬ
ਪ੍ਰਧਾਨ ਮੰਤਰੀ ਨੇ 'ਉੱਜਵਲ ਭਾਰਤ ਉੱਜਵਲ ਭਵਿੱਖ' ਪ੍ਰੋਗਰਾਮ ਦੀ ਸਮਾਪਤੀ ਸਮਾਰੋਹ 'ਚ ਬਿਜਲੀ ਉਤਪਾਦਨ ਅਤੇ ਵੰਡ ਖੇਤਰ ਦੀਆਂ ਕੰਪਨੀਆਂ ਦੇ ਸਾਹਮਣੇ ਮੌਜੂਦ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇਕ ਵੱਡੀ ਰਾਸ਼ੀ ਸੂਬਿਆ ਕੋਲ ਬਕਾਇਆ ਹੈ। ਉਨ੍ਹਾਂ ਨੇ ਸੂਬਿਆਂ ਤੋਂ ਇਸ ਬਕਾਇਆ ਰਾਸ਼ੀ ਦਾ ਭੁਗਤਾਨ ਜਲਦ ਤੋਂ ਜਲਦ ਕਰਨ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤੀ ਦਾ ਨਹੀਂ ਸਗੋਂ ਰਾਸ਼ਟਰਨੀਤੀ ਅਤੇ ਰਾਸ਼ਟਰ-ਨਿਰਮਾਣ ਨਾਲ ਜੁੜਿਆ ਹੋਇਆ ਮੁੱਦਾ ਹੈ। ਬਿਜਲੀ ਦੇਸ਼ ਦੇ ਵਿਕਾਸ ਲਈ ਜ਼ਰੂਰੀ ਹੈ।
ਇਹ ਵੀ ਪੜ੍ਹੋ : CWG 2022: ਗੁਰੂਰਾਜਾ ਪੁਜਾਰੀ ਨੇ ਵੇਟਲਿਫਟਿੰਗ 'ਚ ਜਿੱਤਿਆ ਕਾਂਸੀ ਦਾ ਤਮਗਾ
ਵਿਕਸਿਤ ਦੇਸ਼ਾਂ ਦੇ ਮੁਕਾਬਲੇ ਭਾਰਤ 'ਚ ਡਿਕਸਡ ਦਾ ਨੁਕਸਾਨ ਜ਼ਿਆਦਾ
ਉਨ੍ਹਾਂ ਕਿਹਾ ਕਿ ਕਈ ਸੂਬਿਆਂ 'ਤੇ ਇਨ੍ਹਾਂ ਬਿਜਲੀ ਕੰਪਨੀਆਂ ਦਾ ਇਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਬਕਾਇਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸਥਾਨਕ ਸੰਸਥਾਵਾਂ ਦੀ ਵੀ ਇਨ੍ਹਾਂ ਬਿਜਲੀ ਵੰਡ ਕੰਪਨੀਆਂ 'ਤੇ 60,000 ਕਰੋੜ ਰੁਪਏ ਤੋਂ ਜ਼ਿਆਦਾ ਦੇਨਦਾਰੀ ਬਾਕੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰਾਂ ਨੇ ਅਜੇ ਤੱਕ ਬਿਜਲੀ ਕੰਪਨੀਆਂ ਨੂੰ 75,000 ਕਰੋੜ ਰੁਪਏ ਦੀ ਆਪਣੀ ਸਬਸਿਡੀ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਹੈ। ਸੂਬਿਆਂ ਵੱਲੋਂ ਉਪਭੋਗਤਾਵਾਂ ਨੂੰ ਦਿੱਤੀ ਜਾਣ ਵਾਲੀ ਰਿਆਇਤੀ ਬਿਜਲੀ ਦੇ ਏਵਜ 'ਚ ਇਹ ਸਬਸਿਡੀ ਰਾਸ਼ੀ ਦਿੱਤੀ ਜਾਣੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ 'ਚ ਬਿਜਲੀ ਵੰਡ ਕੰਪਨੀਆਂ ਦਾ ਨੁਕਸਾਨ ਦੋਹਰੇ ਅੰਕਾਂ 'ਚ ਹੈ ਜਦਕਿ ਵਿਕਸਿਤ ਦੇਸ਼ਾਂ 'ਚ ਇਹ ਇਕਾਈ ਅੰਕ 'ਚ ਹੁੰਦਾ ਹੈ।
ਇਹ ਵੀ ਪੜ੍ਹੋ : ਅਮਰੀਕੀਆਂ ਦੀ ਰਿਹਾਈ ਬਾਰੇ ਰੂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਗੱਲਬਾਤ : ਬਲਿੰਕੇਨ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ