ਜੰਮੂ 'ਚ ਲਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ, ਉਪ ਰਾਜਪਾਲ ਨੇ ਕੀਤਾ ਉਦਘਾਟਨ
Wednesday, Dec 27, 2023 - 11:59 AM (IST)
ਜੰਮੂ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਦੇ ਭਗਵਤੀ ਨਗਰ ਇਲਾਕੇ ਵਿਚ ਸਿੱਖ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦਾ ਉਦਘਾਟਨ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੇ ਉਦਘਾਟਨ ਸਮਾਰੋਹ ’ਚ ਜੰਮੂ ਦੇ ਸਿੱਖ ਭਾਈਚਾਰੇ ’ਚ ਖੁਸ਼ੀ ਦਾ ਮਾਹੌਲ ਹੈ, ਜਿਨ੍ਹਾਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਮੰਗ ਪੂਰੀ ਹੋ ਗਈ ਹੈ। ਸਿੱਖ ਭਾਈਚਾਰੇ ਨਾਲ ਸਬੰਧਤ ਇਕ ਸਥਾਨਕ ਵਿਅਕਤੀ ਨੇ ਕਿਹਾ ਕਿ ਸਾਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਇੱਥੇ ਬਾਬਾ ਬੰਦਾ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ ਹੈ। ਅਸੀਂ ਸਥਾਨਕ ਸਰਕਾਰ ਦੇ ਬਹੁਤ ਸ਼ੁਕਰਗੁਜ਼ਾਰ ਹਾਂ।
ਇਹ ਵੀ ਪੜ੍ਹੋ- 'ਵੀਰ ਬਾਲ ਦਿਵਸ' ਮੌਕੇ PM ਮੋਦੀ ਬੋਲੇ- 'ਅਸੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕਦੇ ਭੁੱਲਾ ਨਹੀਂ ਸਕਦੇ'
ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਪੂਰੀ ਦੁਨੀਆ 'ਚ ਕਿਤੇ ਨਹੀਂ ਮਿਲਦੀ: ਮਨੋਜ ਸਿਨਹਾ
ਓਧਰ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਪੂਰੀ ਦੁਨੀਆ 'ਚ ਕਿਤੇ ਨਹੀਂ ਮਿਲਦੀ ਹੈ। ਸਾਹਿਬਜ਼ਾਦਿਆਂ ਨੇ ਧਰਮ ਦੀ ਰਾਖੀ ਕੀਤੀ ਅਤੇ ਆਪਣੀ ਸ਼ਹੀਦੀ ਦਿੱਤੀ। ਬਾਲ ਰੂਪ ਵਿਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਅਸਲ ਵਿਚ ਪਰਮਾਤਮਾ ਦਾ ਅਵਤਾਰ ਸਨ।
ਇਹ ਵੀ ਪੜ੍ਹੋ- ਪਿੰਡ 'ਚ ਆ ਵੜਿਆ ਬਾਘ; ਲੋਕਾਂ 'ਚ ਦਹਿਸ਼ਤ, ਭੰਬਲਭੂਸੇ 'ਚ ਪਏ ਜੰਗਲਾਤ ਅਧਿਕਾਰੀ
ਕੌਣ ਸਨ ਬੰਦਾ ਸਿੰਘ ਬਹਾਦਰ
ਦੱਸ ਦੇਈਏ ਕਿ ਬੰਦਾ ਸਿੰਘ ਬਹਾਦਰ ਨੇ ਸਿੱਖ ਭਾਈਚਾਰੇ, ਦੇਸ਼, ਮਨੁੱਖਤਾ ਲਈ ਇਕ ਮਹਾਨ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਨੇ ਮੁਗਲਾਂ ਵਿਰੁੱਧ ਸਰਹਿੰਦ ਦੀ ਲੜਾਈ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦਾ ਬਹਾਦਰੀ ਨਾਲ ਬਦਲਾ ਲਿਆ ਸੀ। ਉਨ੍ਹਾਂ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣੇ ਜਾਂਦੇ ਸਨ। ਉਨ੍ਹਾਂ ਨੇ 15 ਸਾਲ ਦੀ ਉਮਰ 'ਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਨ੍ਹਾਂ ਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲੱਗਿਆ। ਬੰਦਾ ਸਿੰਘ ਬਹਾਦਰ ਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ, ਇੱਥੇ ਹੀ ਉਨ੍ਹਾਂ ਦੀ ਮੁਲਾਕਾਤ ਸਤੰਬਰ 1708 ਈ. ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਨ੍ਹਾਂ ਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ 'ਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।
ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8