ਸਟੀਲ ਫੈਕਟਰੀ ਬੁਆਇਲਰ ਧਮਾਕਾ : ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5 ਹੋਈ

Wednesday, Aug 28, 2024 - 10:23 PM (IST)

ਸਟੀਲ ਫੈਕਟਰੀ ਬੁਆਇਲਰ ਧਮਾਕਾ : ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5 ਹੋਈ

ਜਾਲਨਾ (ਭਾਸ਼ਾ) : ਮਹਾਰਾਸ਼ਟਰ ਦੇ ਜਾਲਨਾ ਸ਼ਹਿਰ ਵਿਚ ਪਿਛਲੇ ਹਫ਼ਤੇ ਹੋਏ ਸਟੀਲ ਫੈਕਟਰੀ ਦੇ ਬੁਆਇਲਰ ਵਿਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਬੁੱਧਵਾਰ ਨੂੰ ਵੱਧ ਕੇ 5 ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਨਿੱਜੀ ਹਸਪਤਾਲ 'ਚ ਦਾਖਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। 

ਜਾਲਨਾ ਦੇ ਐੱਮਆਈਡੀਸੀ ਖੇਤਰ ਵਿਚ ਗਜ ਕੇਸਰੀ ਸਟੀਲ ਫੈਕਟਰੀ ਵਿਚ ਸ਼ਨੀਵਾਰ ਨੂੰ ਹੋਏ ਧਮਾਕੇ ਵਿਚ 22 ਮਜ਼ਦੂਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿੱਚੋਂ 7 ਦੀ ਹਾਲਤ ਗੰਭੀਰ ਹੈ। ਜ਼ਖਮੀਆਂ ਨੂੰ ਛਤਰਪਤੀ ਸੰਭਾਜੀਨਗਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਓਡੀਸ਼ਾ ਦੇ ਪਿੰਟੂ ਜੇਨਾ (40), ਮੱਧ ਪ੍ਰਦੇਸ਼ ਦੇ ਬੈਤੁਲ ਦੇ ਰਾਮਦਯਾ ਧੁਰਵੂ (22) ਅਤੇ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਦੇ ਰਣਜੀਤ ਪ੍ਰਜਾਪਤੀ (28) ਦੀ ਬੁੱਧਵਾਰ ਨੂੰ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ। ਇਸ ਤੋਂ ਪਹਿਲਾਂ ਦੋ ਹੋਰ ਮਜ਼ਦੂਰ ਕ੍ਰਿਸ਼ਨ ਯਾਦਵ ਅਤੇ ਰਮੇਸ਼ ਭਟੂਰਾਮ ਦੀ ਮੌਤ ਹੋ ਗਈ ਸੀ।

ਇਕ ਵਰਕਰ ਯੂਨੀਅਨ ਦੇ ਆਗੂ ਨੇ ਬੁੱਧਵਾਰ ਨੂੰ ਫੈਕਟਰੀ ਮਾਲਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕਰਦਿਆਂ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਮਜ਼ਦੂਰਾਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

 


author

Sandeep Kumar

Content Editor

Related News