ਦਿੱਲੀ ''ਚ ਰੂਹ ਕੰਬਾਊ ਵਾਰਦਾਤ: ਸੌਤੇਲੇ ਪਿਓ ਨੇ 12 ਸਾਲਾ ਮਾਸੂਮ ਪੁੱਤ ਦਾ ਬੇਰਹਿਮੀ ਨਾਲ ਕੀਤਾ ਕਤਲ
Saturday, Jan 31, 2026 - 06:16 PM (IST)
ਨੈਸ਼ਨਲ ਡੈਸਕ : ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ ਵਿੱਚ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 36 ਸਾਲਾ ਵਿਅਕਤੀ ਨੇ ਆਪਣੇ ਹੀ 12 ਸਾਲਾ ਸੌਤੇਲੇ ਪੁੱਤ ਦਾ ਕਤਲ ਕਰ ਦਿੱਤਾ। ਪੁਲਿਸ ਨੇ ਸ਼ਨੀਵਾਰ ਨੂੰ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ।
ਸਕੂਲੋਂ ਮੁੜਨ ਤੋਂ ਬਾਅਦ ਹੋਇਆ ਸੀ ਲਾਪਤਾ
ਮ੍ਰਿਤਕ ਬੱਚਾ ਸੱਤਵੀਂ ਜਮਾਤ ਦਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ, ਵੀਰਵਾਰ ਸ਼ਾਮ ਨੂੰ ਸਕੂਲੋਂ ਵਾਪਸ ਆਉਣ ਤੋਂ ਬਾਅਦ ਉਹ ਖੇਡਣ ਲਈ ਨਿਕਲਿਆ ਸੀ ਪਰ ਘਰ ਵਾਪਸ ਨਹੀਂ ਪਰਤਿਆ। ਪਰਿਵਾਰ ਵਾਲਿਆਂ ਨੇ ਸਾਰੀ ਰਾਤ ਉਸਦੀ ਭਾਲ ਕੀਤੀ, ਪਰ ਅਗਲੇ ਦਿਨ ਸ਼ੁੱਕਰਵਾਰ ਸਵੇਰੇ ਸ਼ਾਸਤਰੀ ਪਾਰਕ ਚੌਕ ਦੇ ਕੋਲੋਂ ਉਸਦੀ ਲਾਸ਼ ਬਰਾਮਦ ਹੋਈ।
ਸਰੀਰ 'ਤੇ ਮਿਲੇ ਕਈ ਗੰਭੀਰ ਚੋਟਾਂ ਦੇ ਨਿਸ਼ਾਨ
ਪੁਲਸ ਅਨੁਸਾਰ ਬੱਚੇ ਦੇ ਸਰੀਰ 'ਤੇ ਕਈ ਗੰਭੀਰ ਚੋਟਾਂ ਦੇ ਨਿਸ਼ਾਨ ਸਨ। ਉਸਦੇ ਸਿਰ ਅਤੇ ਅੱਖਾਂ 'ਤੇ ਜ਼ਖ਼ਮ ਸਨ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੇ ਜਾਣ ਦੇ ਸਬੂਤ ਮਿਲੇ ਹਨ। ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਸੀ। ਪਰਿਵਾਰਕ ਕਲੇਸ਼ ਬਣਿਆ ਕਤਲ ਦਾ ਕਾਰਨ ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਵਾਜਿਦ ਖਾਨ, ਜੋ ਕਿ ਈ-ਰਿਕਸ਼ਾ ਚਲਾਉਂਦਾ ਹੈ, ਨੇ ਖੁਲਾਸਾ ਕੀਤਾ ਕਿ ਉਸਦਾ ਆਪਣੀ ਪਤਨੀ (ਬੱਚੇ ਦੀ ਮਾਂ) ਨਾਲ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ,। ਰਿਸ਼ਤੇਦਾਰਾਂ ਅਨੁਸਾਰ ਮਹਿਲਾ ਨੇ 2020 ਵਿੱਚ ਆਪਣੇ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਖਾਨ ਨਾਲ ਵਿਆਹ ਕੀਤਾ ਸੀ। ਘਰ ਵਿੱਚ ਕਲੇਸ਼ ਉਦੋਂ ਵਧ ਗਿਆ ਜਦੋਂ ਮਹਿਲਾ ਦੇ ਪਹਿਲੇ ਵਿਆਹ ਤੋਂ ਹੋਏ ਪੁੱਤਰ ਹੋਸਟਲ ਤੋਂ ਵਾਪਸ ਆ ਗਏ ਸਨ।
ਪੁਲਸ ਵੱਲੋਂ ਮਾਮਲਾ ਦਰਜ
ਪੁਲਸ ਨੇ ਸ਼ਾਸਤਰੀ ਪਾਰਕ ਥਾਣੇ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 103(1) (ਕਤਲ) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਤੇਗ ਬਹਾਦਰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪੁਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
