UP ਤੋਂ ISI ਏਜੰਟ ਗ੍ਰਿਫ਼ਤਾਰ, ਪਾਕਿਸਤਾਨ ਲਈ ਕਰਦਾ ਸੀ ਜਾਸੂਸੀ

Monday, May 19, 2025 - 11:40 AM (IST)

UP ਤੋਂ ISI ਏਜੰਟ ਗ੍ਰਿਫ਼ਤਾਰ, ਪਾਕਿਸਤਾਨ ਲਈ ਕਰਦਾ ਸੀ ਜਾਸੂਸੀ

ਰਾਮਪੁਰ- ਉੱਤਰ ਪ੍ਰਦੇਸ਼ ਪੁਲਸ ਦੀ ਵਿਸ਼ੇਸ਼ ਕਾਰਜ ਫ਼ੋਰਸ (ਐੱਸਟੀਐੱਫ) ਨੇ ਐਤਵਾਰ ਨੂੰ ਰਾਮਪੁਰ ਜ਼ਿਲ੍ਹੇ ਦੇ ਟਾਂਡਾ ਕਸਬੇ ਤੋਂ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਇੰਟਰ-ਸਰਵਿਸੇਜ਼ ਇੰਟੈਲੀਜੈਂਸ (ਆਈਐੱਸਆਈ) ਦੇ ਇਕ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਟੀਐੱਫ ਵਲੋਂ ਜਾਰੀ ਬਿਆਨ ਅਨੁਸਾਰ ਐੱਸਟੀਐੱਫ ਦੀ ਮੁਰਾਦਾਬਾਦ ਇਕਾਈ ਨੂੰ ਸੂਚਨਾ ਮਿਲੀ ਸੀ ਕਿ ਟਾਂਡਾ ਦੇ ਆਜ਼ਾਦ ਨਗਰ ਮੁਹੱਲੇ ਦਾ ਵਾਸੀ ਸ਼ਹਿਜ਼ਾਦ ਆਈਐੱਸਆਈ ਲਈ ਸਰਹੱਦ ਪਾਰ ਤੋਂ ਤਸਕਰੀ ਅਤੇ ਜਾਸੂਸੀ ਗਤੀਵਿਧੀਆਂ 'ਚ ਸ਼ਾਮਲ ਹੈ, ਜਿਸ ਦੇ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਇਹ ਵੀ ਪੜ੍ਹੋ : ਅਗਲੇ 24 ਘੰਟਿਆਂ 'ਚ ਪਵੇਗਾ ਮੀਂਹ ! ਅੱਗ ਵਰ੍ਹਾਊ ਗਰਮੀ ਤੋਂ ਮਿਲੇਗੀ ਰਾਹਤ

ਐੱਸਟੀਐੱਫ ਨੇ ਕਿਹਾ ਕਿ ਉਸ ਨੂੰ ਪੱਕੀ ਜਾਣਕਾਰੀ ਮਿਲੀ ਸੀ ਕਿ ਸ਼ਹਿਜ਼ਾਦ ਪਾਕਿਸਤਾਨੀ ਏਜੰਸੀਆਂ ਦੀ ਸੁਰੱਖਿਆ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗੈਰ-ਕਾਨੂੰਨੀ ਵਪਾਰ 'ਚ ਸ਼ਾਮਲ ਹੈ ਅਤੇ ਆਈਐੱਸਆਈ ਨੂੰ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਸੰਵੇਦਨਸ਼ੀਲ ਸੂਚਨਾਵਾਂ ਵੀ ਦਿੰਦਾ ਪਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਜ਼ਾਦ ਕਈ ਸਾਲਾਂ ਤੋਂ ਪਾਕਿਸਤਾਨ ਜਾਂਦਾ ਰਿਹਾ ਹੈ ਅਤੇ ਸਰਹੱਦ ਪਾਰ ਤੋਂ ਕੱਪੜੇ, ਮਸਾਲੇ ਤੇ ਹੋਰ ਸਾਮਾਨ ਦੀ ਤਸਕਰੀ ਕਰਦਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ,''ਉਹ ਆਈਐੱਸਆਈ ਲਈ ਕੰਮ ਕਰ ਰਿਹਾ ਸੀ ਅਤੇ ਇਸ ਦੇ ਗੁਰਗਿਆਂ ਨਾਲ ਲਗਾਤਾਰ ਸੰਪਰਕ 'ਚ ਸੀ।''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News