ਘਰ ''ਚੋਂ ਨਾਜਾਇਜ਼ ਪਟਾਕਿਆਂ ਦਾ ਭੰਡਾਰ ਬਰਾਮਦ, ਇਕ ਗ੍ਰਿਫਤਾਰ

Saturday, Oct 26, 2024 - 10:05 AM (IST)

ਘਰ ''ਚੋਂ ਨਾਜਾਇਜ਼ ਪਟਾਕਿਆਂ ਦਾ ਭੰਡਾਰ ਬਰਾਮਦ, ਇਕ ਗ੍ਰਿਫਤਾਰ

ਬਾਂਦਾ- ਚਿਤਰਕੂਟ ਜ਼ਿਲ੍ਹਾ ਹੈੱਡਕੁਆਰਟਰ ਦੇ ਕਾਰਵੀ ਕੋਤਵਾਲੀ ਇਲਾਕੇ 'ਚ ਪੁਲਸ ਨੇ ਇਕ ਘਰ 'ਤੇ ਛਾਪਾ ਮਾਰ ਕੇ ਨਾਜਾਇਜ਼ ਪਟਾਕਿਆਂ ਦੀ ਵੱਡੀ ਖੇਪ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਤਵਾਲੀ ਕਾਰਵੀ ਦੇ ਇੰਚਾਰਜ ਇੰਸਪੈਕਟਰ (ਐੱਸ. ਐੱਚ. ਓ.) ਉਪੇਂਦਰ ਸਿੰਘ ਨੇ ਸ਼ਨੀਵਾਰ ਨੂੰ ਦੱਸਿਆ ਕਿ ਕਿਸੇ ਮੁਖਬਰ ਦੀ ਸੂਚਨਾ 'ਤੇ ਸ਼ੁੱਕਰਵਾਰ ਨੂੰ ਸ਼ਹਿਰ ਦੇ ਜਗਦੀਸ਼ਗੰਜ ਇਲਾਕੇ 'ਚ ਛਾਪੇਮਾਰੀ ਦੌਰਾਨ ਇਕ ਘਰ 'ਚੋਂ ਵੱਡੀ ਗਿਣਤੀ 'ਚ ਪਟਾਕੇ ਬਰਾਮਦ ਕੀਤੇ ਗਏ।

ਇਸ ਸਬੰਧ ਵਿਚ ਫੜਿਆ ਗਿਆ ਵਿਅਕਤੀ ਕੁਲਦੀਪ ਗੁਪਤਾ ਪਟਾਕੇ ਸਟੋਰ ਕਰਨ ਦਾ ਕੋਈ ਜਾਇਜ਼ ਲਾਇਸੈਂਸ ਨਹੀਂ ਦਿਖਾ ਸਕਿਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਬਰਾਮਦ ਹੋਏ ਪਟਾਕਿਆਂ ਨੂੰ ਅੱਗ ਬੁਝਾਊ ਵਿਭਾਗ ਦੇ ਹਵਾਲੇ ਕਰਕੇ ਗਿਣਿਆ ਜਾਵੇਗਾ। ਇਸ ਤੋਂ ਬਾਅਦ ਇਨ੍ਹਾਂ ਨੂੰ ਨਕਾਰਾ ਕਰ ਦਿੱਤਾ ਜਾਵੇਗਾ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


author

Tanu

Content Editor

Related News