ਪੱਥਰ ਦੀ ਖਾਨ ''ਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਵਾਪਰਿਆ ਹਾਦਸਾ, 6 ਦੀ ਮੌਤ
Friday, Sep 12, 2025 - 11:23 PM (IST)

ਬੀਰਭੂਮ (ਭਾਸ਼ਾ) - ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲੇ ਦੇ ਬਹਾਦਰਪੁਰ ਪਿੰਡ ਵਿਚ ਸ਼ਨੀਵਾਰ ਨੂੰ ਇਕ ਪੱਥਰ ਦੀ ਖਾਨ ਦਾ ਇਕ ਹਿੱਸਾ ਢਹਿ ਜਾਣ ਕਾਰਨ 6 ਲੋਕਾਂ ਦੀ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਖਾਨ ਵਿਚ ਕੰਮ ਕਰ ਰਹੇ ਮਜ਼ਦੂਰ ਮਾਈਨਿੰਗ ਪ੍ਰਕਿਰਿਆ ਦੌਰਾਨ ਦੁਪਹਿਰ ਨੂੰ ਕ੍ਰਸ਼ਰ ’ਤੇ ਭਾਰੀ ਚੱਟਾਨਾਂ ਦੇ ਡਿੱਗਣ ਨਾਲ ਉਸਦੀ ਲਪੇਟ ਵਿਚ ਆ ਗਏ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਗੈਰ-ਕਾਨੂੰਨੀ ਮਾਈਨਿੰਗ ਵੱਡੇ ਪੱਧਰ ’ਤੇ ਚੱਲ ਰਹੀ ਹੈ ਅਤੇ ਮਜ਼ਦੂਰਾਂ ਲਈ ਕੋਈ ਢੁਕਵੇਂ ਸੁਰੱਖਿਆ ਉਪਾਅ ਨਹੀਂ ਹਨ।