ਛੱਤੀਸਗੜ੍ਹ 'ਚ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ, PM ਮੋਦੀ ਨੇ ਐਤਵਾਰ ਨੂੰ ਕੀਤੀ ਸੀ ਰਵਾਨਾ

Thursday, Dec 15, 2022 - 11:41 PM (IST)

ਛੱਤੀਸਗੜ੍ਹ 'ਚ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ, PM ਮੋਦੀ ਨੇ ਐਤਵਾਰ ਨੂੰ ਕੀਤੀ ਸੀ ਰਵਾਨਾ

ਨੈਸ਼ਨਲ ਡੈਸਕ : ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ 'ਚ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ ਕੀਤਾ ਗਿਆ। ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਤਾਂ ਨਹੀਂ  ਮਿਲੀ ਪਰ ਰੇਲਗੱਡੀ ਦੀਆਂ ਬਾਰੀਆਂ ਨੁਕਸਾਨੀਆਂ ਗਈਆਂ। ਪਥਰਾਅ ਕਰਨ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਪਥਰਾਅ ਕਰਨ ਦਾ ਕੋਈ ਕਾਰਨ ਸਾਹਮਣੇ ਆਇਆ ਹੈ।

ਇਹ ਖ਼ਬਰ ਵੀ ਪੜ੍ਹੋ - ਜੇ.ਪੀ. ਨੱਢਾ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਦੱਸਿਆ 'ਪਛਤਾਵਾ ਯਾਤਰਾ'

PunjabKesari

ਵੀਰਵਾਰ ਨੂੰ ਘਟਨਾ ਦੀ ਸੂਚਨਾ ਸਾਂਝੀ ਕਰਦਿਆਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਅਣਪਛਾਤੇ ਲੋਕਾਂ ਨੇ ਦੱਖਣ ਪੂਰਬੀ ਮੱਧ ਰੇਲਵੇ ਦੇ ਅਧੀਨ ਰਾਏਪੁਰ ਰੇਲਵੇ ਡਿਵੀਜ਼ਨ ਦੇ ਦੁਰਗ ਅਤੇ ਭਿਲਾਈ ਨਗਰ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ ਕੀਤਾ। ਉਨ੍ਹਾਂ ਦੱਸਿਆ ਕਿ ਵੰਦੇ ਭਾਰਤ ਐਕਸਪ੍ਰੈਸ ਬੁੱਧਵਾਰ ਨੂੰ ਨਾਗਪੁਰ ਤੋਂ ਬਿਲਾਸਪੁਰ ਲਈ ਰਵਾਨਾ ਹੋਈ ਸੀ। ਜਦੋਂ ਰੇਲਗੱਡੀ ਦੁਰਗ ਅਤੇ ਭਿਲਾਈ ਨਗਰ ਸਟੇਸ਼ਨਾਂ ਵਿਚਕਾਰ ਪਹੁੰਚੀ ਤਾਂ ਕੁਝ ਲੋਕਾਂ ਨੇ ਉਸ 'ਤੇ ਪਥਰਾਅ ਕੀਤਾ। ਇਸ ਕਾਰਨ ਈ ਵਨ ਕੋਚ ਦੀ ਇਕ ਖਿੜਕੀ ਨੂੰ ਨੁਕਸਾਨ ਪਹੁੰਚਿਆ। ਇਸ ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਮਾਲਬਰੋਜ਼ ਸ਼ਰਾਬ ਫੈਕਟਰੀ ਮੂਹਰੇ ਲੱਗਾ ਧਰਨਾ ਚਕਾਉਣ ਲਈ ਸਾਂਝਾ ਮੋਰਚਾ ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ

ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਰੇਲਵੇ ਸੁਰੱਖਿਆ ਬਲ (ਆਰ.ਪੀ.ਐੱਫ) ਨੂੰ ਦੇ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਛੱਤੀਸਗੜ੍ਹ ਦੇ ਬਿਲਾਸਪੁਰ ਅਤੇ ਨਾਗਪੁਰ (ਮਹਾਰਾਸ਼ਟਰ) ਦੇ ਵਿਚਕਾਰ ਸ਼ੁਰੂ ਹੋਈ ਦੇਸ਼ ਦੀ ਛੇਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਨਾਗਪੁਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
 


author

Anmol Tagra

Content Editor

Related News