ਵੰਦੇ ਭਾਰਤ ਐਕਸਪ੍ਰੈੱਸ 'ਤੇ ਫਿਰ ਹੋਇਆ ਪਥਰਾਅ, ਸਿਕੰਦਰਾਬਾਦ ਤੋਂ ਵਿਸ਼ਾਖਾਪਟਨਮ ਜਾ ਰਹੀ ਸੀ ਰੇਲ
Saturday, Feb 11, 2023 - 12:13 AM (IST)
ਨੈਸ਼ਨਲ ਡੈਸਕ: ਤੇਲੰਗਾਨਾ ਦੇ ਮਹਿਬੂਬਾਬਾਦ ਜ਼ਿਲ੍ਹੇ ਵਿਚ ਅਣਪਛਾਤੇ ਲੋਕਾਂ ਵੱਲੋਂ ਸਿਕੰਦਰਾਬਾਦ ਤੋਂ ਵਿਸ਼ਾਖਾਪਟਨਮ ਜਾ ਰਹੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਸ਼ੁੱਕਰਵਾਰ ਨੂੰ ਪਥਰਾਅ ਕਰਨ ਦੀ ਘਟਨਾ ਸਾਹਮਣੇ ਆਈ ਹੈ। ਰੇਲਵੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰੇਲਵੇ ਸੁਰੱਖਿਆ ਬਲ (ਆਰ.ਪੀ.ਐੱਫ.) ਨੇ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ - ਅੰਤਿਮ ਸੰਸਾਕਰ 'ਤੇ ਗਏ ਸੀ ਸਾਰੇ ਸਕੂਲੀ ਮੁਲਾਜ਼ਮ, ਅਧਿਆਪਕ ਨੇ ਵਿਦਿਆਰਥਣ ਨਾਲ ਕੀਤੀ ਬਦਸਲੂਕੀ
ਵੰਦੇਭਾਰਤ ਐਕਸਪ੍ਰੈੱਸ ਨੂੰ ਨੁਕਸਾਨ ਜਾਂ ਬਾਰੀਆਂ ਦੇ ਸ਼ੀਸ਼ੇ ਟੁੱਟਣ ਦੇ ਸਵਾਲ 'ਤੇ ਅਧਿਕਾਰੀਆਂ ਨੇ ਪੀਟੀਆਈ-ਭਾਸ਼ਾ ਨੂੰ ਦੱਸਿਆ, "ਨੁਕਸਾਨ ਦਾ ਸਹੀ ਅੰਦਾਜ਼ਾ ਟਰੇਨ ਦੇ ਵਿਸ਼ਾਖਾਪਟਨਮ ਪਹੁੰਚਣ 'ਤੇ ਕੀਤਾ ਜਾਵੇਗਾ।" ਅਧਿਕਾਰੀਆਂ ਨੇ ਮੁੱਢਲੀ ਜਾਂਚ ਦੇ ਅਧਾਰ 'ਤੇ ਦੱਸਿਆ ਕਿ ਸ਼ੱਕ ਹੈ ਕਿ ਕੁੱਝ ਬੱਚਿਆਂ ਨੇ ਰੇਲਗੱਡੀ ਦੀ ਪੱਥਰਬਾਜ਼ੀ ਕੀਤੀ ਹੋਵੇਗੀ, ਪਰ ਜਾਂਚ ਜਾਰੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰੇਲਵੇ ਪੁਲਸ ਨੇ ਆਪ ਨੋਟਿਸ ਲੈਂਦਿਆਂ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਇੰਸਟਾਗ੍ਰਾਮ ਜ਼ਰੀਏ ਹੋਈ ਦੋਸਤੀ ਨੇ ਬਰਬਾਦ ਕਰ ਦਿੱਤੀ ਜ਼ਿੰਦਗੀ, ਨਾਬਾਲਗਾ ਨਾਲ ਜੋ ਹੋਇਆ ਜਾਣ ਹੋ ਜਾਵੋਗੇ ਹੈਰਾਨ
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੰਦੇ ਭਾਰਤ ਨੂੰ ਅਧਿਕਾਰਤ ਰੂਪ ਨਾਲ ਸ਼ੁਰੂ ਕਰਨ ਤੋਂ ਪਹਿਲਾਂ ਵੀ ਵਿਸ਼ਾਖਾਪਟਨਮ ਰੇਲਵੇ ਯਾਰਡ 'ਚ ਇਸ ਟਰੇਨ ਦੇ ਡੱਬਿਆਂ 'ਤੇ ਪੱਥਰਬਾਜ਼ੀ ਕੀਤੀ ਗਈ ਸੀ, ਜਿਸ ਨਾਲ ਇਕ ਬਾਰੀ ਦਾ ਸ਼ੀਸ਼ਾ ਟੁੱਟ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਜਨਵਰੀ ਨੂੰ ਡਿਜੀਟਲ ਮਾਧਿਅਮ ਰਾਹੀਂ ਇਸ ਟਰੇਨ ਨੂੰ ਹਰੀ ਝੰਡੀ ਦਿਖਾਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।