ਮੱਧ ਪ੍ਰਦੇਸ਼ ’ਚ ਆਰ. ਐੱਸ. ਐੱਸ. ਦੇ ਦਫਤਰ ’ਤੇ ਪਥਰਾਅ

Saturday, Dec 30, 2023 - 07:05 PM (IST)

ਮੱਧ ਪ੍ਰਦੇਸ਼ ’ਚ ਆਰ. ਐੱਸ. ਐੱਸ. ਦੇ ਦਫਤਰ ’ਤੇ ਪਥਰਾਅ

ਸਿਹੋਰ (ਮ. ਪ੍ਰ.), (ਭਾਸ਼ਾ)- ਮੱਧ ਪ੍ਰਦੇਸ਼ ਦੇ ਸੀਹੋਰ ਸ਼ਹਿਰ ’ਚ ਸ਼ੁੱਕਰਵਾਰ ਅੱਧੀ ਰਾਤ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਦਫ਼ਤਰ ’ਤੇ ਕਥਿਤ ਤੌਰ ’ਤੇ ਪਥਰਾਅ ਕੀਤਾ ਗਿਆ। ਹਾਲਾਂਕਿ ਇਸ ਘਟਨਾ ’ਚ ਕੋਈ ਜ਼ਖਮੀ ਨਹੀਂ ਹੋਇਆ। ਥਾਣਾ ਕੋਤਵਾਲੀ ਦੇ ਇੰਚਾਰਜ ਵਿਕਾਸ ਖਿਚੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਆਰ. ਐੱਸ. ਐੱਸ. ਦਫ਼ਤਰ ਇਸ ਥਾਣੇ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਸ਼ੁੱਕਰਵਾਰ ਅੱਧੀ ਰਾਤ ਦੇ ਕਰੀਬ ਆਰ. ਐੱਸ. ਐੱਸ. ਦਫ਼ਤਰ ’ਤੇ ਕਥਿਤ ਪਥਰਾਅ ਦੀ ਸੂਚਨਾ ਮਿਲੀ। ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਦੇ ਜ਼ਿਲਾ ਪ੍ਰਧਾਨ ਜਗਦੀਸ਼ ਕੁਸ਼ਵਾਹਾ ਨੇ ਕਿਹਾ ਕਿ ਕੁਝ ਲੋਕਾਂ ਨੇ ਆਰ. ਐੱਸ. ਐੱਸ. ਦਫ਼ਤਰ ਦੀ ਬਿਜਲੀ ਬੰਦ ਕਰ ਦਿੱਤੀ ਅਤੇ ਫਿਰ ਪਥਰਾਅ ਕੀਤਾ। ਉਨ੍ਹਾਂ ਦੱਸਿਆ ਕਿ ਉਸ ਸਮੇਂ ਆਰ. ਐੱਸ. ਐੱਸ. ਦੇ ਕੁਝ ਵਰਕਰ ਦਫ਼ਤਰ ਵਿਚ ਮੌਜੂਦ ਸਨ।

ਕੁਸ਼ਵਾਹਾ ਨੇ ਕਿਹਾ ਕਿ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਸ ਸੁਪਰਡੈਂਟ (ਐੱਸ. ਪੀ.) ਮਯੰਕ ਅਵਸਥੀ ਅਤੇ ਹੋਰ ਪੁਲਸ ਅਧਿਕਾਰੀ ਆਰ. ਐੱਸ. ਐੱਸ. ਦਫ਼ਤਰ ਪਹੁੰਚੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਥਰਾਅ ਕੀਤਾ, ਉਹ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।


author

Rakesh

Content Editor

Related News