ਪੱਛਮੀ ਬੰਗਾਲ ’ਚ ‘ਵੰਦੇ ਭਾਰਤ ਐਕਸਪ੍ਰੈੱਸ’ ’ਤੇ ਪਥਰਾਅ, PM ਮੋਦੀ ਨੇ ਮਾਂ ਦੇ ਸਸਕਾਰ ਮਗਰੋਂ ਦਿਖਾਈ ਸੀ ਹਰੀ ਝੰਡੀ
Tuesday, Jan 03, 2023 - 12:28 AM (IST)
ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਮਾਲਦਾ ’ਚ ਵੰਦੇ ਭਾਰਤ ਟਰੇਨ ’ਤੇ ਪਥਰਾਅ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸਟੇਸ਼ਨ ’ਤੇ ਖੜ੍ਹੀ ਟਰੇਨ ’ਤੇ ਕੁਝ ਅਣਪਛਾਤੇ ਲੋਕਾਂ ਨੇ ਪਥਰਾਅ ਕੀਤਾ ਹੈ। ਇਸ ’ਚ ਟਰੇਨ ਦੇ ਸ਼ੀਸ਼ੇ ਟੁੱਟ ਗਏ ਹਨ। ਖੁਸ਼ਕਿਸਮਤੀ ਇਹ ਰਹੀ ਕਿ ਇਸ ਪਥਰਾਅ ’ਚ ਕਿਸੇ ਯਾਤਰੀ ਨੂੰ ਕੋਈ ਸੱਟ ਨਹੀਂ ਲੱਗੀ। ਪੱਛਮੀ ਬੰਗਾਲ ਦੇ ਮਾਲਦਾ ’ਚ ਕੁਮਾਰਗੰਜ ਸਟੇਸ਼ਨ ਕੋਲ ਵੰਦੇ ਭਾਰਤ ਟਰੇਨ ’ਤੇ ਪਥਰਾਅ ਦੀ ਘਟਨਾ ਵਾਪਰੀ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਜੀ.ਆਰ.ਪੀ. ਨੇ ਇਸ ਮਾਮਲੇ ’ਚ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਇਹ ਖ਼ਬਰ ਵੀ ਪੜ੍ਹੋ : ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਤੁਹਾਨੂੰ ਦੱਸ ਦੇਈਏ ਕਿ 30 ਦਸੰਬਰ ਨੂੰ ਹੀ ਆਪਣੀ ਮਾਂ ਹੀਰਾਬੇਨ ਮੋਦੀ ਦਾ ਅੰਤਿਮ ਸੰਸਕਾਰ ਕਰਨ ਤੋਂ 2 ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੱਛਮੀ ਬੰਗਾਲ ’ਚ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾਈ ਸੀ। ਇਹ ਟਰੇਨ ਹਾਵੜਾ ਨੂੰ ਨਿਊ ਜਲਪਾਈਗੁੜੀ ਨਾਲ ਜੋੜੇਗੀ। ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਅਤੇ ਹੋਰ ਨੇਤਾ ਹਾਵੜਾ ਵਿਖੇ ਪ੍ਰੋਗਰਾਮ ’ਚ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ : ਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ