ਆਵੇਗਾ ਤੂਫ਼ਾਨ ਤੇ ਡਿੱਗੇਗੀ ਅਸਮਾਨੀ ਬਿਜਲੀ ! ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਚਿਤਾਵਨੀ
Sunday, Apr 13, 2025 - 11:23 AM (IST)
 
            
            ਨੈਸ਼ਨਲ ਡੈਸਕ- ਬੀਤੇ ਸ਼ੁੱਕਰਵਾਰ ਨੂੰ ਆਏ ਤੂਫ਼ਾਨ ਤੇ ਅਸਮਾਨੀ ਬਿਜਲੀ ਕਾਰਨ ਬਿਹਾਰ 'ਚ 61 ਲੋਕਾ ਦੀ ਜਾਨ ਚਲੀ ਗਈ ਸੀ, ਜਿਸ ਮਗਰੋਂ ਸੂਬੇ 'ਚ ਮਾਹੌਲ ਕਾਫ਼ੀ ਗਮਗੀਨ ਬਣਿਆ ਹੋਇਆ ਹੈ।
ਇਸੇ ਦੌਰਾਨ ਮੌਸਮ ਵਿਭਾਗ ਨੇ ਇਕ ਹੋਰ ਡਰਾਉਣ ਵਾਲੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਘੰਟਿਆਂ ਲਈ ਸੂਬੇ ਦੇ ਬਕਸਰ, ਕੈਮੂਰ, ਰੋਹਤਾਸ ਤੇ ਭੋਜਪੁਰ ਜ਼ਿਲ੍ਹਿਆਂ 'ਚ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਮਗਰੋਂ ਤੇਜ਼ ਆਵਾਜ਼ ਨਾਲ ਬੱਦਲ ਗਰਜਣ ਤੇ ਅਸਮਾਨੀ ਬਿਜਲੀ ਡਿੱਗਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਮੌਸਮ ਵਿਭਾਗ ਨੇ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਸਲਾਹ ਦਿੱਤੀ ਹੈ।
— मौसम विज्ञान केंद्र, पटना (@imd_patna) April 13, 2025
ਇਹ ਵੀ ਪੜ੍ਹੋ- ਘਰੋਂ ਮਾਤਾ ਵੈਸ਼ਣੋ ਦੇਵੀ ਜਾਣ ਲਈ ਨਿਕਲੇ 4 ਦੋਸਤ ; ਫ਼ਿਰ ਜੋ ਹੋਇਆ, ਦੇਖਣ ਵਾਲਿਆਂ ਦੀਆਂ ਵੀ ਨਿਕਲ ਗਈਆਂ ਚੀਕਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            