ਆ ਗਿਆ ਤੂਫਾਨ ! 8 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

Tuesday, Nov 26, 2024 - 05:43 AM (IST)

ਆ ਗਿਆ ਤੂਫਾਨ ! 8 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

ਨੈਸ਼ਨਲ ਡੈਸਕ - ਦੇਸ਼ 'ਚ ਇਕ ਵਾਰ ਫਿਰ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਜਿੱਥੇ ਮੈਦਾਨੀ ਇਲਾਕਿਆਂ 'ਚ ਧੁੰਦ ਦੇ ਨਾਲ ਠੰਡ ਪੈ ਰਹੀ ਹੈ, ਉੱਥੇ ਹੀ ਉੱਤਰ-ਪੂਰਬੀ ਅਤੇ ਦੱਖਣੀ ਖੇਤਰਾਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਬੰਗਾਲ ਦੀ ਖਾੜੀ 'ਤੇ ਚੱਕਰਵਾਤ ਬਣਿਆ ਹੋਇਆ ਹੈ, ਜਿਸ ਕਾਰਨ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਭਾਰਤੀ ਮੌਸਮ ਵਿਭਾਗ (IMD) ਨੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਆਓ ਜਾਣਦੇ ਹਾਂ ਕਿ ਚੱਕਰਵਾਤੀ ਸਰਕੂਲੇਸ਼ਨ ਦਾ ਅਸਰ ਕਿੱਥੇ ਦੇਖਣ ਨੂੰ ਮਿਲੇਗਾ?

ਬੰਗਾਲ ਦੀ ਖਾੜੀ ਦੇ ਦੱਖਣੀ ਹਿੱਸੇ ਅਤੇ ਨਾਲ ਲੱਗਦੇ ਪੂਰਬੀ ਭੂਮੱਧ ਹਿੰਦ ਮਹਾਸਾਗਰ ਦੇ ਕੇਂਦਰੀ ਹਿੱਸਿਆਂ 'ਤੇ ਦਬਾਅ ਬਣਿਆ ਹੋਇਆ ਹੈ, ਜਿਸ ਦੇ ਅਗਲੇ 24 ਘੰਟਿਆਂ ਦੇ ਅੰਦਰ ਉੱਤਰ-ਪੱਛਮ ਵੱਲ ਵਧਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਅਗਲੇ 2 ਦਿਨਾਂ 'ਚ ਤਾਮਿਲਨਾਡੂ-ਸ਼੍ਰੀਲੰਕਾ ਦੇ ਤੱਟਾਂ ਵੱਲ ਵਧੇਗਾ। ਹੇਠਲੇ ਟ੍ਰੋਪੋਸਫੀਅਰ ਪੱਧਰ 'ਤੇ ਉਪ-ਹਿਮਾਲਿਆ ਪੱਛਮੀ ਬੰਗਾਲ ਦੇ ਉੱਪਰ ਚੱਕਰਵਾਤੀ ਚੱਕਰ ਬਣ ਰਿਹਾ ਹੈ। 29 ਨਵੰਬਰ ਤੋਂ ਪੱਛਮੀ ਹਿਮਾਲਿਆ ਖੇਤਰ 'ਤੇ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਪੈਣ ਦੀ ਸੰਭਾਵਨਾ ਹੈ।

ਤੂਫਾਨ Fengal ਦੀ ਦਸਤਕ
ਤੂਫਾਨ 'ਫੇਂਗਲ' ਬੰਗਾਲ ਦੀ ਖਾੜੀ ਨਾਲ ਟਕਰਾ ਗਿਆ ਹੈ, ਜਿਸ ਕਾਰਨ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ 26 ਤੋਂ 28 ਨਵੰਬਰ ਤੱਕ ਭਾਰੀ ਬਾਰਸ਼ ਹੋ ਰਹੀ ਹੈ। ਜੇਕਰ ਆਂਧਰਾ ਪ੍ਰਦੇਸ਼ ਦੀ ਗੱਲ ਕਰੀਏ ਤਾਂ 26 ਤੋਂ 29 ਨਵੰਬਰ ਤੱਕ ਭਾਰੀ ਬਾਰਿਸ਼ ਹੋਵੇਗੀ। ਕੇਰਲ ਅਤੇ ਮਹੇ ਵਿੱਚ 26 ਤੋਂ 28 ਨਵੰਬਰ ਤੱਕ ਬਾਰਿਸ਼ ਜਾਰੀ ਰਹੇਗੀ। ਇਸ ਦੇ ਨਾਲ ਹੀ ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 28 ਅਤੇ 29 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

75 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
IMD ਨੇ ਆਰੇਂਜ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਨਾਲ ਤੱਟਵਰਤੀ ਖੇਤਰਾਂ ਨੂੰ ਨੁਕਸਾਨ ਹੋ ਸਕਦਾ ਹੈ। 26 ਨਵੰਬਰ ਨੂੰ ਸ਼੍ਰੀਲੰਕਾ ਦੇ ਤੱਟ, ਤਾਮਿਲਨਾਡੂ-ਪੁਡੂਚੇਰੀ ਅਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟਾਂ 'ਤੇ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਇਹ 70 ਕਿਲੋਮੀਟਰ ਪ੍ਰਤੀ ਘੰਟੇ ਤੱਕ ਵਧ ਸਕਦੀਆਂ ਹਨ। ਇਸੇ ਖੇਤਰ ਵਿੱਚ 27 ਤੋਂ 29 ਨਵੰਬਰ ਦੌਰਾਨ ਹਵਾ ਦੀ ਰਫ਼ਤਾਰ 55-65 ਕਿਲੋਮੀਟਰ ਪ੍ਰਤੀ ਘੰਟਾ ਤੋਂ ਵਧ ਕੇ 75 ਕਿਲੋਮੀਟਰ ਪ੍ਰਤੀ ਘੰਟਾ ਹੋਣ ਦੀ ਸੰਭਾਵਨਾ ਹੈ।


author

Inder Prajapati

Content Editor

Related News