ਆਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ’ਤੇ ਸੁਪਰੀਮ ਕੋਰਟ ਚਿੰਤਤ, ਮੁਆਵਜ਼ੇ ਲਈ ਜਾਰੀ ਕੀਤੇ ਹੁਕਮ
Saturday, Aug 01, 2026 - 10:28 AM (IST)
ਨਵੀਂ ਦਿੱਲੀ (ਏਜੰਸੀ) - ਸੜਕਾਂ ’ਤੇ ਆਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ’ਤੇ ਚਿੰਤਾ ਪ੍ਰਗਟਾਉਂਦੇ ਹੋਏ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਜਿਹੇ ਹਾਦਸਿਆਂ ਵਿਚ ਮੁਆਵਜ਼ੇ ਦੇ ਭੁਗਤਾਨ ਲਈ ਇਕ ਪ੍ਰਣਾਲੀ ਵਿਕਸਿਤ ਕਰਨ ਦਾ ਹੁਕਮ ਦਿੱਤਾ। ਜਸਟਿਸ ਸੰਜੇ ਕਰੋਲ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਕਈ ਹੁਕਮ ਜਾਰੀ ਕੀਤੇ ਅਤੇ ਕਿਹਾ ਕਿ ਇਨ੍ਹਾਂ ਪਸ਼ੂਆਂ ਦੇ ਮਾਲਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪਸ਼ੂ ਹਰ ਰੋਜ਼ ਦਿਨ ਖ਼ਤਮ ਹੋਣ ’ਤੇ ਆਪਣੇ ਨਿਰਧਾਰਿਤ ਟਿਕਾਣਿਆਂ ’ਤੇ ਵਾਪਸ ਆ ਜਾਣ।
ਪੜ੍ਹੋ ਇਹ ਵੀ - ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
ਬੈਂਚ ਨੇ ਕਿਹਾ ਕਿ ਉਹ ਸਾਰੇ ਸੂਬੇ ਜਿਨ੍ਹਾਂ ਨੇ ਪਸ਼ੂਆਂ ਨਾਲ ਸਬੰਧਤ ਕਾਨੂੰਨ ਬਣਾਏ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਦੋਵਾਂ ਸ਼੍ਰੇਣੀਆਂ—ਪੈਦਲ ਤੁਰਨ ਵਾਲੇ ਜਾਂ ਵਾਹਨ ਚਾਲਕ—ਦੇ ਮਾਮਲਿਆਂ ਵਿਚ ਪਸ਼ੂਆਂ ਦੇ ਸਿੱਟੇ ਵਜੋਂ ਹੋਣ ਵਾਲੇ ਹਾਦਸਿਆਂ ਵਿਚ ਮੁਆਵਜ਼ੇ ਦੇ ਭੁਗਤਾਨ ਲਈ ਇਕ ਪ੍ਰਣਾਲੀ ਵਿਕਸਿਤ ਕਰਨ ਲਈ ਜ਼ਰੂਰੀ ਸੋਧਾਂ ਕੀਤੀਆਂ ਜਾ ਸਕਦੀਆਂ ਹਨ ਜਾਂ ਸਮਰੱਥ ਅਧਿਕਾਰੀ ਵੱਲੋਂ ਉਚਿਤ ਸਮਝੇ ਜਾਣ ਵਾਲੇ ਨਿਯਮਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਸਰਬਉੱਚ ਅਦਾਲਤ ਨੇ ਸਾਰੇ ਪਸ਼ੂਆਂ ਦੀ ਟੈਗਿੰਗ ਲਾਜ਼ਮੀ ਕੀਤੇ ਜਾਣ ਦਾ ਹੁਕਮ ਦਿੰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਨਿਗਰਾਨੀ ਕਰਨ, ਉਨ੍ਹਾਂ ਦੀ ਲੰਬੇ ਸਮੇਂ ਦੀ ਸਿਹਤ ਸੰਭਾਲ ਯਕੀਨੀ ਬਣਾਉਣ, ਪਸ਼ੂ ਚਿਕਿਤਸਾ ਜਾਂਚ ਅਤੇ ਟੀਕਾਕਰਨ ਨਾਲ ਜੁੜਨ ਦੀ ਸਮਰੱਥਾ ਵਧਦੀ ਹੈ।
ਪੜ੍ਹੋ ਇਹ ਵੀ - ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ ਬਿਰਆਨੀ! CM ਵਿਜੇ ਲੈ ਸਕਦੈ ਅਹਿਮ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
