ਆਵਾਰਾ ਕੁੱਤਿਆਂ ਦੇ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ, ਸੁਣਵਾਈ 13 ਜਨਵਰੀ ਤੱਕ ਟਲੀ
Saturday, Jan 10, 2026 - 11:05 AM (IST)
ਨਵੀਂ ਦਿੱਲੀ (ਏਜੰਸੀਆਂ) - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਦੇ ਮਾਮਲੇ ’ਚ ਜਨਤਕ ਸੁਰੱਖਿਆ ਦੀਆਂ ਚਿੰਤਾਵਾਂ ਅਤੇ ਜਾਨਵਰਾਂ ਦੀ ਭਲਾਈ ਤੇ ਆਬਾਦੀ ਨੂੰ ਕੰਟਰੋਲ ਕਰਨ ਦੇ ਉਪਾਵਾਂ ’ਤੇ ਵਿਚਾਰ ਕੀਤਾ ਅਤੇ ਮਾਮਲੇ ਦੀ ਸੁਣਵਾਈ 13 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤੀ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐੱਨ. ਵੀ. ਅੰਜਾਰੀਆ ਦੀ ਬੈਂਚ ਨੇ ਪਸ਼ੂ ਅਧਿਕਾਰ ਕਾਰਕੁੰਨਾਂ, ਗੈਰ-ਸਰਕਾਰੀ ਸੰਗਠਨਾਂ, ਆਵਾਰਾ ਕੁੱਤਿਆਂ ਦੇ ਹਮਲਿਆਂ ਦੇ ਪੀੜਤਾਂ ਅਤੇ ਹੋਰ ਧਿਰਾਂ ਦੀਆਂ ਵਿਸਥਾਰਤ ਦਲੀਲਾਂ ਸੁਣੀਆਂ। ਅਦਾਲਤ ਨੇ ਕਿਹਾ ਕਿ ਮਾਮਲੇ ਦਾ ਮਨੁੱਖੀ ਹੱਲ ਜ਼ਰੂਰੀ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਕੁੱਤਿਆਂ ਨੂੰ ਖਾਣਾ ਖੁਆਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲੀਆਂ ਔਰਤਾਂ ਨੂੰ ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ਾਂ ’ਤੇ ਵਿਚਾਰ ਨਹੀਂ ਕਰੇਗੀ ਕਿਉਂਕਿ ਇਹ ਕਾਨੂੰਨ-ਵਿਵਸਥਾ ਦਾ ਮੁੱਦਾ ਹੈ। ਹਾਲਾਂਕਿ, ਚੋਟੀ ਦੀ ਅਦਾਲਤ ਨੇ ਇਹ ਵੀ ਕਿਹਾ ਕਿ ਪੀੜਤ ਇਸ ਸਬੰਧ ਵਿਚ ਐੱਫ. ਆਈ. ਆਰ. ਦਰਜ ਕਰਵਾ ਸਕਦੀਆਂ ਹਨ। ਅਦਾਲਤ ਨੇ ਮਹਿਸੂਸ ਕੀਤਾ ਕਿ ਉਸ ਦੇ ਸਾਹਮਣੇ ਪੇਸ਼ ਕੀਤੀਆਂ ਗਈਆਂ ਕੁਝ ਦਲੀਲਾਂ ‘ਹਕੀਕਤ ਤੋਂ ਕੋਹਾਂ ਦੂਰ’ ਸਨ ਅਤੇ ਆਵਾਰਾ ਕੁੱਤਿਆਂ ਵੱਲੋਂ ਬੱਚਿਆਂ ਤੇ ਬਜ਼ੁਰਗਾਂ ’ਤੇ ਹਮਲਾ ਕਰਨ ਦੀਆਂ ਕਈ ਵੀਡੀਓਜ਼ ਮੌਜੂਦ ਹਨ। ਅਦਾਲਤ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਹੈ, ਜਿਨ੍ਹਾਂ ਵਿਚ ਕੁੱਤਿਆਂ ਦੇ ਪ੍ਰੇਮੀਆਂ ਵੱਲੋਂ ਦਾਇਰ ਪਟੀਸ਼ਨਾਂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਮਾਮਲੇ ਵਿਚ ਬੈਂਚ ਨੇ ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ ਅਤੇ ਸ਼ਾਦਾਨ ਫਰਾਸਤ ਸਮੇਤ ਹੋਰ ਵਕੀਲਾਂ ਦੀਆਂ ਦਲੀਲਾਂ ਵੀ ਸੁਣੀਆਂ। ਜਦੋਂ ਇਕ ਵਕੀਲ ਨੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਚ ਇਕ ਕੁੱਤਾ ਦਿਸਣ ਦਾ ਜ਼ਿਕਰ ਕੀਤਾ, ਤਾਂ ਬੈਂਚ ਨੇ ਪੁੱਛਿਆ ਕਿ ਕੀ ਉਸਨੂੰ ਆਪ੍ਰੇਸ਼ਨ ਥੀਏਟਰ ਤੱਕ ਵੀ ਲਿਜਾਇਆ ਗਿਆ ਸੀ। ਬੈਂਚ ਨੇ ਕਿਹਾ, ‘ਸੜਕ ’ਤੇ ਘੁੰਮਣ ਵਾਲੇ ਹਰ ਕੁੱਤੇ ਵਿਚ ਪਰਜੀਵੀ ਹੋਣਾ ਸੁਭਾਵਿਕ ਹੈ ਅਤੇ ਜੇਕਰ ਕਿਸੇ ਹਸਪਤਾਲ ’ਚ ਪਰਜੀਵੀ ਨਾਲ ਇਨਫੈਕਟਿਡ ਕੁੱਤਾ ਹੋਵੇ, ਤਾਂ ਤੁਸੀਂ ਸਮਝ ਸਕਦੇ ਹੋ ਕਿ ਇਸ ਦੇ ਕਿੰਨੇ ਭਿਆਨਕ ਨਤੀਜੇ ਹੋਣਗੇ?’
ਇਹ ਵੀ ਪੜ੍ਹੋ : Instagram 'ਤੇ 10K Views 'ਤੇ ਕਿੰਨੀ ਹੁੰਦੀ ਹੈ ਕਮਾਈ? ਜਾਣ ਤੁਸੀਂ ਵੀ ਬਣਾਉਣ ਲੱਗ ਜਾਓਗੇ Reels
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
