ਅਵਾਰਾ ਕੁੱਤਿਆਂ ਦਾ ਮੁੱਦਾ : ਸਰਕਾਰ ਨੇ ''ਆਪ'' ''ਤੇ ਲਗਾਇਆ ਗਲਤ ਸੂਚਨਾ ਫੈਲਾਉਣ ਦਾ ਦੋਸ਼, FIR ਦਰਜ
Friday, Jan 02, 2026 - 02:17 PM (IST)
ਨਵੀਂ ਦਿੱਲੀ- ਦਿੱਲੀ ਪੁਲਸ ਨੇ ਅਵਾਰਾ ਕੁੱਤਿਆਂ ਦੇ ਮਾਮਲਿਆਂ 'ਚ ਨੋਡਲ ਅਧਿਕਾਰੀਆਂ ਦੀ ਨਿਯੁਕਤੀ 'ਤੇ ਜਾਰੀ ਇਕ ਫਾਰਮ ਦੇ ਸੰਬੰਧ 'ਚ ਸੋਸ਼ਲ ਮੀਡੀਆ 'ਤੇ ਗਲਤ ਸੂਚਨਾ ਫੈਲਾਉਣ ਦੀ ਸਿੱਖਿਆ ਡਾਇਰੈਕਟੋਰੇਟ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਐੱਫਆਈਆਰ ਦਰਜ ਕੀਤੀ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਸਰਕਾਰ ਨੇ ਆਮ ਆਦਮੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਇਸ ਮੁੱਦੇ 'ਤੇ ਫੈਲਾਈਆਂ ਜਾ ਰਹੀਆਂ 'ਗਲਤ ਸੂਚਨਾਵਾਂ' ਖ਼ਿਲਾਫ਼ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਹੁਣ ਬੱਚਿਆਂ ਦੀ ਪੜ੍ਹਾਈ ਛੱਡ ਆਵਾਰਾ ਕੁੱਤੇ ਗਿਣਨਗੇ Teacher! ਦਿੱਲੀ ਸਰਕਾਰ ਨੇ ਸਾਫ ਕੀਤਾ ਰੁਖ਼
ਸਿੱਖਿਆ ਡਾਇਰੈਕਟੋਰੇਟ ਨੇ ਮਾਮਲੇ 'ਚ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ। ਇਸ ਸੰਬੰਧ 'ਚ ਬੀਐੱਨਐੱਸ ਦੀ ਧਾਰਾ 353 (1) (ਕਿਸੇ ਵੀ ਬਿਆਨ, ਝੂਠੀ ਸੂਚਨਾ, ਅਫਵਾਹ ਜਾਂ ਰਿਪੋਰਟ ਨੂੰ ਬਣਾਉਣਾ, ਪ੍ਰਕਾਸ਼ਿਤ ਕਰਨਾ ਜਾਂ ਪ੍ਰਸਾਰਿਤ ਕਰਨਾ, ਜਿਸ 'ਚ ਇਲੈਕਟ੍ਰਾਨਿਕ ਮਾਧਿਅਮਾਂ ਨਾਲ ਵੀ ਸ਼ਾਮਲ ਹੈ) ਅਤੇ 192 (ਦੰਗਾ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਉਕਸਾਉਣਾ ਆਦਿ ਦੰਗਾ ਕੀਤਾ ਜਾਂਦਾ ਹੈ) ਦੇ ਅਧੀਨ ਐੱਫਆਈਆਰ ਦਰਜ ਕੀਤੀ ਗਈ ਹੈ। ਸੂਦ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਸੰਦੇਸ਼ ਪੋਸਟ ਕੀਤਾ ਸੀ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ ਦੇ ਅਧਿਆਪਕਾਂ ਨੂੰ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਅਵਾਰਾ ਕੁੱਤਿਆਂ ਦੀ ਗਿਣਤੀ ਕਰਨ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ,''ਇਸ ਟਵੀਟ ਦੇ ਸੰਬੰਧ 'ਚ ਵੀਰਵਾਰ ਨੂੰ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।'' ਸੂਦ ਨੇ ਆਮ ਆਦਮੀ ਪਾਰਟੀ ਦੇ ਨੇਤਾਵਾਂ 'ਤੇ ਜਾਣਬੁੱਝ ਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਐੱਫਆਈਆਰ ਦਰਜ ਹੋਣ ਤੋਂ ਬਾਅਦ ਪਾਰਟੀ ਖ਼ੁਦ ਨੂੰ ਪੀੜਤ ਵਜੋਂ ਪੇਸ਼ ਕਰਨਾ ਸ਼ੁਰੂ ਕਰ ਦੇਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
