ਖੇਤਾਂ ''ਚ ਕਣਕ ਚੁਗਦੇ ਮੁੰਡੇ ਨੂੰ ਅਵਾਰਾ ਕੁੱਤਿਆਂ ਨੇ ਪਾਇਆ ਘੇਰਾ ! ਦਿੱਤੀ ਦਰਦਨਾਕ ਮੌਤ
Tuesday, Apr 28, 2026 - 02:44 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਫਤਿਹਪੁਰ ਥਾਣਾ ਖੇਤਰ ਵਿੱਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਇੱਕ 8 ਸਾਲਾ ਬੱਚੇ 'ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਗ਼ਮ ਦਾ ਮਾਹੌਲ ਹੈ। 8 ਸਾਲਾ ਲਵੀਸ਼, ਜੋ ਤੀਜੀ ਜਮਾਤ ਦਾ ਵਿਦਿਆਰਥੀ ਸੀ। ਉਹ ਚਾਰ ਭੈਣ-ਭਰਾਵਾਂ ਵਿੱਚੋਂ ਤੀਜੇ ਨੰਬਰ 'ਤੇ ਸੀ।
ਸੋਮਵਾਰ ਸ਼ਾਮ ਨੂੰ ਲਵੀਸ਼ ਪਿੰਡ ਦੇ ਬਾਹਰ ਖੇਤਾਂ ਵਿੱਚ ਕਣਕ ਦੇ ਸਿੱਟੇ ਚੁਗਣ ਗਿਆ ਸੀ। ਬੱਚੇ ਨੂੰ ਇਕੱਲਾ ਦੇਖ ਕੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਲਵੀਸ਼ ਦੇ ਪਿਤਾ ਪਿੰਡ ਵਿੱਚ ਹੀ ਟਰੈਕਟਰ-ਟਰਾਲੀਆਂ ਵਿੱਚ ਇੱਟਾਂ ਭਰਨ ਦੀ ਮਜ਼ਦੂਰੀ ਕਰਦੇ ਹਨ।
ਇਹ ਵੀ ਪੜ੍ਹੋ- ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ ਦਰਦਨਾਕ ਮੌਤ
ਥਾਣਾ ਮੁਖੀ ਵੀਰੇਂਦਰ ਸਿੰਘ ਰਾਣਾ ਨੇ ਦੱਸਿਆ ਕਿ ਪਰਿਵਾਰ ਦੀ ਸੂਚਨਾ 'ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਬੱਚੇ ਦੇ ਚਾਚਾ ਸੁਮਿਤ ਨੇ ਦੱਸਿਆ ਕਿ ਜਦੋਂ ਉਹ ਲਵੀਸ਼ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਲੈ ਕੇ ਗਏ, ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਪਹਿਲਾਂ ਹੀ ਬਹੁਤ ਜ਼ਿਆਦਾ ਸੀ। ਇਸ ਸਬੰਧੀ ਪੰਚਾਇਤ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤਾਜ਼ਾ ਘਟਨਾ ਮਗਰੋਂ ਪਿੰਡ ਵਾਸੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਬੇਹੱਦ ਚਿੰਤਤ ਹਨ।
ਇਹ ਵੀ ਪੜ੍ਹੋ- ਜੇਲ੍ਹ 'ਚੋਂ ਬਾਹਰ ਲਿਆਂਦੇ ਗਏ ਇਮਰਾਨ ਖਾਨ ! ਵਿਗੜੀ ਸਿਹਤ, PIMS ਦਾਖ਼ਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
