ਆਵਾਰਾ ਕੁੱਤੇ ਨੇ 5 ਬੱਚਿਆਂ ਸਣੇ 15 ਲੋਕਾਂ ''ਤੇ ਕੀਤਾ ਹਮਲਾ, ਹਸਪਤਾਲ ''ਚ ਦਾਖ਼ਲ

Tuesday, Nov 04, 2025 - 08:33 AM (IST)

ਆਵਾਰਾ ਕੁੱਤੇ ਨੇ 5 ਬੱਚਿਆਂ ਸਣੇ 15 ਲੋਕਾਂ ''ਤੇ ਕੀਤਾ ਹਮਲਾ, ਹਸਪਤਾਲ ''ਚ ਦਾਖ਼ਲ

ਬਾਗਲਕੋਟ (ਕਰਨਾਟਕ) : ਬਾਗਲਕੋਟ ਜ਼ਿਲ੍ਹੇ ਵਿੱਚ ਇੱਕ ਪਾਗਲ ਕੁੱਤੇ ਨੇ ਕਈ ਲੋਕਾਂ ਨੂੰ ਵੱਢ ਲਿਆ, ਜਿਸ ਕਾਰਨ ਸੋਮਵਾਰ ਨੂੰ ਪੰਜ ਬੱਚਿਆਂ ਸਮੇਤ 15 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਮੁੱਢਲੀ ਜਾਂਚ ਦਾ ਹਵਾਲਾ ਦਿੰਦੇ ਹੋਏ ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਲਕਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਕੁੱਤਿਆਂ ਦੇ ਹਮਲਿਆਂ ਵਿੱਚ ਪੰਜ ਬੱਚਿਆਂ ਅਤੇ ਚਾਰ ਔਰਤਾਂ ਸਮੇਤ 15 ਲੋਕ ਜ਼ਖਮੀ ਹੋਏ ਹਨ। 

ਪੜ੍ਹੋ ਇਹ ਵੀ : ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ

ਅਧਿਕਾਰੀ ਨੇ ਕਿਹਾ ਕਿ ਸਾਰੇ ਪੀੜਤਾਂ ਨੂੰ ਇੱਥੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਐਂਟੀ-ਰੇਬੀਜ਼ ਟੀਕੇ ਲਗਾਏ ਗਏ। ਇਨ੍ਹਾਂ ਵਿੱਚੋਂ ਪੰਜ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਕਲ ਨਗਰ ਪਾਲਿਕਾ ਦੇ ਅਧਿਕਾਰੀਆਂ ਨੂੰ ਕੁੱਤੇ ਨੂੰ ਫੜਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪੜ੍ਹੋ ਇਹ ਵੀ : Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ


author

rajwinder kaur

Content Editor

Related News