ਅਵਾਰਾ ਕੁੱਤਿਆਂ ਦਾ ਆਤੰਕ; ਹੁਣ 5 ਸਾਲ ਦੇ ਬੱਚੇ ਨੂੰ ਨੋਚ-ਨੋਚ ਕੇ ਮਾਰਿਆ, ਮਾਪਿਆਂ ਦਾ ਰੋ-ਰੋ ਬੁਰਾ ਹਾਲ

02/21/2023 1:30:34 PM

ਹੈਦਰਾਬਾਦ (ਏਜੰਸੀ)- ਹੈਦਰਾਬਾਦ 'ਚ ਇਕ 5 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਮਾਰ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ, ਜੋ ਆਪਣੇ ਪਿਤਾ ਨਾਲ ਕਾਰਜ ਸਥਾਨ 'ਤੇ ਗਿਆ ਸੀ, ਜਿੱਥੇ ਇਹ ਘਟਨਾ ਹੋਈ ਸੀ। ਬੱਚੇ ਦਾ ਪਿਤਾ ਗੰਗਾਧਰ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ। 

ਇਹ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਕੁੱਤਿਆ ਨੇ ਨੋਚਿਆ, ਮਾਸੂਮ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ

ਸੂਤਰਾਂ ਨੇ ਕਿਹਾ ਕਿ ਐਤਵਾਰ ਨੂੰ ਉਹ ਆਪਣੇ ਪੁੱਤ ਨੂੰ ਆਪਣੇ ਨਾਲ ਕੰਮ 'ਤੇ ਲੈ ਗਿਆ ਅਤੇ ਜਦੋਂ ਉਹ ਬਾਹਰ ਟਹਿਲ ਰਿਹਾ ਸੀ ਤਾਂ ਅਵਾਰਾ ਕੁੱਤਿਆਂ ਦੇ ਇਕ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਦਾ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਇਆ ਹੈ। ਕੁਝ ਸਥਾਨਕ ਲੋਕ ਪ੍ਰਦੀਪ ਨੂੰ ਬਚਾਉਣ ਲਈ ਦੌੜੇ ਅਤੇ ਉਸ ਨੂੰ ਹਸਪਤਾਲ ਲੈ ਗਏ। ਹਾਲਾਂਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਹਾਦਸੇ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha