ਗ੍ਰਹਿ ਮੰਤਰਾਲਾ ਨੇ ਦਿੱਤੇ ਸਖਤ ਕਾਰਵਾਈ ਦੇ ਨਿਰਦੇਸ਼, ਯੂ. ਪੀ. ’ਚ ਵੀ ਅਲਰਟ

Sunday, Apr 17, 2022 - 01:19 PM (IST)

ਗ੍ਰਹਿ ਮੰਤਰਾਲਾ ਨੇ ਦਿੱਤੇ ਸਖਤ ਕਾਰਵਾਈ ਦੇ ਨਿਰਦੇਸ਼, ਯੂ. ਪੀ. ’ਚ ਵੀ ਅਲਰਟ

ਨਵੀਂ ਦਿੱਲੀ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਸ ਕਮਿਸ਼ਨਰ ਤੋਂ ਘਟਨਾ ਦੀ ਜਾਣਕਾਰੀ ਲਈ ਹੈ ਅਤੇ ਉਨ੍ਹਾਂ ਨੂੰ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉੱਧਰ ਦਿੱਲੀ ’ਚ ਪਥਰਾਅ ਦੀ ਘਟਨਾ ਨੂੰ ਲੈ ਕੇ ਯੂ. ਪੀ. ’ਚ ਵੀ ਅਲਰਟ ਜਾਰੀ ਕਰ ਕੇ ਸ਼ੋਭਾ ਯਾਤਰਾਵਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਹਾਲਾਤ ਕਾਬੂ ’ਚ : ਦਿੱਲੀ ਪੁਲਸ
ਦਿੱਲੀ ਪੁਲਸ ਕਮਿਸ਼ਨਰ ਰਾਕੇਸ਼ ਅਸਥਾਨਾ ਅਨੁਸਾਰ ਹਾਲਾਤ ਕਾਬੂ ’ਚ ਹਨ। ਹਾਲਾਤ ਵਿਗਾੜਣ ਵਾਲਿਆਂ ’ਤੇ ਸਖਤ ਕਾਰਵਾਈ ਹੋਵੇਗੀ। ਦਿੱਲੀ ਦੇ ਬਾਕੀ ਇਲਾਕਿਆਂ ’ਚ ਵੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੁਲਸ ਦੀ ਵੀਡੀਓ ਟੀਮ ਨੇ ਇਲਾਕੇ ’ਚੋਂ ਕਈ ਫੁਟੇਜ ਹਾਸਲ ਕਰ ਲਏ ਹਨ। ਇਨ੍ਹਾਂ ’ਚੋਂ ਕੁਝ ਲੋਕਾਂ ਦੀ ਪਛਾਣ ਵੀ ਹੋ ਚੁੱਕੀ ਹੈ।


author

Rakesh

Content Editor

Related News