ਪੁਣੇ ਪੋਰਸ਼ ਕਾਰ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ: ਅਜੀਤ ਪਵਾਰ
Saturday, May 25, 2024 - 12:19 AM (IST)
ਪੁਣੇ — ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਣੇ 'ਚ ਪੋਰਸ਼ ਕਾਰ ਹਾਦਸੇ ਦੇ ਮਾਮਲੇ 'ਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਘਟਨਾ 'ਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਪੁਣੇ ਦੇ ਕਲਿਆਣੀ ਨਗਰ ਵਿੱਚ ਐਤਵਾਰ ਤੜਕੇ ਇੱਕ ਨਾਬਾਲਗ ਡਰਾਈਵਰ ਨੇ ਕਥਿਤ ਤੌਰ 'ਤੇ ਪੋਰਸ਼ ਕਾਰ ਚਲਾ ਕੇ ਮੋਟਰਸਾਈਕਲ 'ਤੇ ਜਾ ਰਹੇ ਦੋ ਸਾਫਟਵੇਅਰ ਇੰਜੀਨੀਅਰਾਂ ਨੂੰ ਕੁਚਲ ਦਿੱਤਾ, ਜਿਸ ਨਾਲ ਦੋਵਾਂ ਦੀ ਮੌਤ ਹੋ ਗਈ।
ਪੁਲਸ ਨੇ ਦਾਅਵਾ ਕੀਤਾ ਕਿ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਕਾਰ ਚਲਾ ਰਿਹਾ ਸੀ। ਕਾਰ ਹਾਦਸੇ ਤੋਂ ਬਾਅਦ, ਕਿਸ਼ੋਰ ਨੂੰ ਜੁਵੇਨਾਈਲ ਜਸਟਿਸ ਬੋਰਡ (ਜੇਜੇਬੀ) ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਨੇ ਉਸਨੂੰ 300 ਸ਼ਬਦਾਂ ਦਾ ਲੇਖ ਲਿਖਣ ਲਈ ਕਹਿ ਕੇ ਜ਼ਮਾਨਤ ਦੇ ਦਿੱਤੀ। ਪੁਲਸ ਨੇ ਜੁਵੇਨਾਈਲ ਜਸਟਿਸ ਬੋਰਡ ਕੋਲ ਪਹੁੰਚ ਕਰਕੇ ਆਪਣੇ ਹੁਕਮਾਂ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ। ਹਾਦਸੇ ਦੇ ਕੁਝ ਘੰਟਿਆਂ ਬਾਅਦ ਦੋਸ਼ੀ ਨੂੰ ਜ਼ਮਾਨਤ ਮਿਲਣ 'ਤੇ ਕਾਫੀ ਆਲੋਚਨਾ ਹੋਈ, ਜਿਸ ਤੋਂ ਬਾਅਦ ਬੋਰਡ ਨੇ ਕਿਸ਼ੋਰ ਨੂੰ 5 ਜੂਨ ਤੱਕ ਨਿਗਰਾਨੀ ਕੇਂਦਰ 'ਚ ਭੇਜ ਦਿੱਤਾ।
ਇਹ ਵੀ ਪੜ੍ਹੋ- ਬੰਗਲਾਦੇਸ਼ ਐਮਪੀ ਕਤਲ ਕੇਸ: ਕਸਾਈ ਗ੍ਰਿਫ਼ਤਾਰ, ਲਾਸ਼ ਦੇ ਟੁਕੜੇ ਲੱਭਣ 'ਚ ਮੁਲਜ਼ਮ ਦੀ ਲਈ ਜਾ ਰਹੀ ਮਦਦ
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਾਰ ਨੇ ਕਿਹਾ, “ਕਿਸੇ ਸਿਆਸੀ ਵਿਅਕਤੀ ਦੇ ਦਖ਼ਲ ਤੋਂ ਬਿਨਾਂ ਜਾਂਚ ਹੋਣੀ ਚਾਹੀਦੀ ਹੈ। ਜੋ ਵੀ ਵਾਪਰਿਆ ਉਹ ਗੰਭੀਰ ਸੀ ਅਤੇ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਈ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਪੁਣੇ ਪੁਲਸ ਤੋਂ ਮਾਮਲੇ ਦੀ ਬਕਾਇਦਾ ਜਾਣਕਾਰੀ ਲੈ ਰਹੇ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਨੇ ਕਿਹਾ ਕਿ ਇਸ ਮਾਮਲੇ 'ਚ ਕੋਈ ਸਿਆਸੀ ਦਖਲਅੰਦਾਜ਼ੀ ਨਹੀਂ ਹੈ ਅਤੇ ਮਾਮਲੇ ਦੀ ਪਾਰਦਰਸ਼ੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ। ਪਵਾਰ ਨੇ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਗੈਰ-ਕਾਨੂੰਨੀ ਪੱਬਾਂ ਅਤੇ ਬਾਰਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਬਦਲਿਆ ਮਿਜਾਜ਼; ਤੇਜ਼ ਹਨ੍ਹੇਰੀ ਤੋਂ ਬਾਅਦ ਹੋਈ ਬਾਰਿਸ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e