ਹਿਮਾਚਲ 'ਚ NRI ਜੋੜੇ 'ਤੇ ਹਮਲੇ ਦੇ ਮਾਮਲੇ 'ਚ ਨਵਾਂ ਮੋੜ

Tuesday, Jun 18, 2024 - 09:01 AM (IST)

ਹਿਮਾਚਲ 'ਚ NRI ਜੋੜੇ 'ਤੇ ਹਮਲੇ ਦੇ ਮਾਮਲੇ 'ਚ ਨਵਾਂ ਮੋੜ

ਸ਼ਿਮਲਾ (ਰਾਕਟਾ)- ਜ਼ਿਲ੍ਹਾ ਚੰਬਾ ਦੇ ਡਲਹੌਜ਼ੀ ਖਜਿਆਰ ’ਚ ਇਕ NRI ਜੋੜੇ ’ਤੇ ਹਮਲੇ ਨਾਲ ਸਬੰਧਤ ਘਟਨਾ ਨੂੰ ਲੈ ਕੇ ਅੰਮ੍ਰਿਤਸਰ ’ਚ ਜੋੜੇ ਵਲੋਂ ਜ਼ੀਰੋ FIR ਦਰਜ ਕੀਤੇ ਜਾਣ ਦੀ ਰਿਪੋਰਟ ਦਾ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਸਖਤ ਨੋਟਿਸ ਲਿਆ ਹੈ। ਇਸ ਦੇ ਤਹਿਤ ਮੁੱਖ ਮੰਤਰੀ ਨੇ ਮਾਮਲੇ ਦੀ ਸਖਤ ਨਿੰਦਾ ਕਰਦੇ ਹੋਏ ਪੁਲਸ ਨੂੰ ਸਬੰਧਤ ਮਾਮਲੇ ’ਚ ਵਿਸਥਾਰਤ ਜਾਂਚ ਕਰ ਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਪ੍ਰਵਾਸੀ ਮਜ਼ਦੂਰ ਨੇ ਕੀਤਾ ਪੰਜਾਬੀ ਵਿਅਕਤੀ ਦਾ ਕਤਲ, ਸਿਰ 'ਚ ਲੋਹੇ ਦੀ ਰਾਡ ਮਾਰ-ਮਾਰ ਉਤਾਰਿਆ ਮੌਤ ਦੇ ਘਾਟ

ਜ਼ਿਕਰਯੋਗ ਹੈ ਕਿ ਖਜਿਆਰ ’ਚ ਬੀਤੇ ਦਿਨੀਂ ਇਕ ਸਪੈਨਿਸ਼-ਪੰਜਾਬੀ ਜੋੜੇ ’ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਸੂਬਾ ਪੁਲਸ ਅੰਮ੍ਰਿਤਸਰ ਪੁਲਸ ਸਟੇਸ਼ਨ ਤੋਂ ਆਉਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਕਰੇਗੀ। ਉਨ੍ਹਾਂ ਨੇ ਸੋਮਵਾਰ ਨੂੰ ਸ਼ਿਮਲਾ ’ਚ ਕਿਹਾ ਕਿ ਸੂਬੇ ਦੇ ਲੋਕ ਆਪਣੀ ਸਾਦਗੀ ਅਤੇ ਨਰਮ ਸੁਭਾਅ ਲਈ ਜਾਣੇ ਜਾਂਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


author

Anmol Tagra

Content Editor

Related News