ਭਾਰਤ ’ਚ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਸਖ਼ਤ ਨੀਤੀ : PM ਮੋਦੀ
Sunday, Aug 13, 2023 - 11:17 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦਾ ਸਭ ਤੋਂ ਵੱਧ ਅਸਰ ਗਰੀਬਾਂ ਅਤੇ ਹਾਸ਼ੀਏ ’ਤੇ ਰਹਿਣ ਵਾਲੇ ਲੋਕਾਂ ’ਤੇ ਪੈਂਦਾ ਹੈ ਅਤੇ ਦੇਸ਼ ’ਚ ਭ੍ਰਿਸ਼ਟਾਚਾਰ ਦੇ ਖਿਲਾਫ ਜ਼ੀਰੋ ਟਾਲਰੈਂਸ ਦੀ ਸਖ਼ਤ ਨੀਤੀ ਹੈ। ਮੋਦੀ ਨੇ ਕੋਲਕਾਤਾ ’ਚ ਜੀ-20 ਭ੍ਰਿਸ਼ਟਾਚਾਰ ਵਿਰੋਧੀ ਮੰਤਰੀ ਪੱਧਰ ਦੀ ਬੈਠਕ ਨੂੰ ਵਰਚੁਅਲੀ ਸੰਬੋਧਨ ਕਰਦੇ ਹੋਏ ਕਿਹਾ ਕਿ ਭ੍ਰਿਸ਼ਟਚਾਰ ਸਰੋਤਾਂ ਦੀ ਵਰਤੋਂ ਨੂੰ ਪ੍ਰਭਾਵਿਤ ਕਰਦਾ ਹੈ, ਬਾਜ਼ਾਰਾਂ ਨੂੰ ਵਿਗਾੜਦਾ ਹੈ, ਸੇਵਾ ਵੰਡ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਅਖੀਰ ਲੋਕਾਂ ਦੇ ਜੀਵਨ ਦੀ ਗੁਣਵੱਤਾ ਨੂੰ ਘੱਟ ਕਰਦਾ ਹੈ।
ਇਹ ਵੀ ਪੜ੍ਹੋ : ਪਛਾਣ ਲੁਕਾ ਕੇ ਕੁੜੀ ਨਾਲ ਵਿਆਹ ਕਰਨ 'ਤੇ ਹੁਣ ਹੋਵੇਗੀ ਜੇਲ੍ਹ, ਰੇਪ ਦੇ ਮਾਮਲਿਆਂ 'ਚ ਮਿਲੇਗੀ ਫਾਂਸੀ
ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਨੋਬੇਲ ਐਵਾਰਡ ਜੇਤੂ ਗੁਰੂਦੇਵ ਰਬਿੰਦਰਨਾਥ ਟੈਗੋਰ ਦੇ ਸ਼ਹਿਰ ’ਚ ਪਤਵੰਤੇ ਲੋਕਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਜੀ-20 ਭ੍ਰਿਸ਼ਟਾਚਾਰ ਵਿਰੋਧੀ ਮੰਤਰੀ ਪੱਧਰ ਦੀ ਬੈਠਕ ਠੋਸ ਤਰੀਕੇ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਤਨ ਭਾਰਤੀ ਉਪਨਿਸ਼ਦਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ‘ਮਾ ਗ੍ਰਿਧਾ’ ਲਈ ਯਤਨ ਕਰਦੇ ਹਨ, ਜਿਸ ਦਾ ਅਨੁਵਾਦ ‘ਕੋਈ ਲਾਲਚ ਨਾ ਹੋਵੇ’ ਹੈ। ਅਰਥ ਸ਼ਾਸਤਰ ’ਚ ਕੌਟਿਲਿਆ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਪਣੇ ਲੋਕਾਂ ਦੇ ਕਲਿਆਣ ਨੂੰ ਵੱਧ ਤੋਂ ਵੱਧ ਕਰਨ ਲਈ ਸੂਬੇ ਦੇ ਸਰੋਤਾਂ ਨੂੰ ਵਧਾਉਣਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਨੇ ਇਸ ਟੀਚੇ ਨੂੰ ਹਾਸਲ ਕਰਨ ਲਈ ਭ੍ਰਿਸ਼ਟਾਚਾਰ ਨਾਲ ਲੜਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਹ ਆਪਣੇ ਲੋਕਾਂ ਪ੍ਰਤੀ ਸਰਕਾਰ ਦਾ ਪਵਿੱਤਰ ਫਰਜ਼ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8