ਗਣਤੰਤਰ ਦਿਵਸ ਮੌਕੇ ਕਸ਼ਮੀਰ ''ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

01/25/2021 10:38:18 PM

ਸ਼੍ਰੀਨਗਰ : ਦੇਸ਼ ਦੇ 72ਵੇਂ ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਪੁਲਸ ਅਤੇ ਨੀਮ ਫੌਜੀ ਬਲਾਂ ਨੇ ਇੱਥੇ ਸੋਮਵਾਰ ਨੂੰ ਲਾਲ ਚੌਕ ਅਤੇ ਨੇੜਲੇ ਸਥਾਨਾਂ 'ਤੇ ਤਲਾਸ਼ੀ ਮੁਹਿੰਮ ਚਲਾਇਆ ਅਤੇ ਸੁਰੱਖਿਆ ਅਭਿਆਸ ਕੀਤਾ।  ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੂਰੇ ਕਸ਼ਮੀਰ ਵਿੱਚ ਅੱਤਵਾਦੀ ਸਰਗਰਮੀਆਂ ਨੂੰ ਰੋਕਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਨੀਮ ਫੌਜੀ ਬਲਾਂ ਦੀ ਸਹਾਇਤਾ ਨਾਲ ਲਾਲ ਚੌਕ, ਕੋਰਟ ਰੋਡ ਅਤੇ ਰੈਸੀਡੈਂਸੀ ਰੋਡ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। 

ਅਧਿਕਾਰੀਆਂ ਨੇ ਦੱਸਿਆ ਕਿ ਸ਼ੇਰ-ਏ-ਕਸ਼ਮੀਰ ਕ੍ਰਿਕਟ ਸਟੇਡੀਅਮ ਦੇ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ ਜਿੱਥੇ ਗਣਤੰਤਰ ਦਿਵਸ ਸਮਾਰੋਹ ਹੋਣਾ ਹੈ। ਇਸ ਤੋਂ ਇਲਾਵਾ ਕਸ਼ਮੀਰ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਸੁਰੱਖਿਆ ਵਿਵਸਥਾ ਦੇ ਸਖਤ ਪ੍ਰਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਸ਼ਾਂਤੀਪੂਰਨ ਤਰੀਕੇ ਨਾਲ ਸੰਪੰਨ ਹੋਵੇ ਇਸ ਦੇ ਲਈ ਕਈ ਕਦਮ ਚੁੱਕੇ ਗਏ ਹਨ। ਕਸ਼ਮੀਰ ਦੇ ਇੰਸਪੈਕਟਰ ਜਨਰਲ ਵਿਜੈ ਕੁਮਾਰ ਨੇ ਐਤਵਾਰ ਨੂੰ ਕਿਹਾ ਕਿ ਹਾਲਤ ਕਾਬੂ ਵਿੱਚ ਹਨ ਅਤੇ ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਗਣਤੰਤਰ  ਦਿਵਸ ਮੌਕੇ ਆਯੋਜਿਤ ਹੋਣ ਵਾਲੇ ਸਾਰੇ ਸਮਾਰੋਹ ਸ਼ਾਂਤੀਪੂਰਨ ਤਰੀਕੇ ਨਾਲ ਸੰਪੰਨ ਹੋ ਜਾਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News