ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵਾਂਗੇ ਤਾਂ ਜੋ ਦੁਨੀਆ ਨੂੰ ਸੁਨੇਹਾ ਜਾਵੇ : ਸ਼ਾਹ

Friday, Nov 14, 2025 - 12:40 AM (IST)

ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵਾਂਗੇ ਤਾਂ ਜੋ ਦੁਨੀਆ ਨੂੰ ਸੁਨੇਹਾ ਜਾਵੇ : ਸ਼ਾਹ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ’ਚ ਹੋਏ ਧਮਾਕਿਆਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ, ਜਿਸ ਨਾਲ ਦੁਨੀਆ ਨੂੰ ਇਹ ਸੁਨੇਹਾ ਮਿਲੇਗਾ ਕਿ ਕੋਈ ਵੀ ਦੁਬਾਰਾ ਕਦੇ ਵੀ ਅਜਿਹੇ ਹਮਲੇ ਬਾਰੇ ਸੋਚਣ ਦੀ ਹਿੰਮਤ ਨਹੀਂ ਕਰੇਗਾ। ਸ਼ਾਹ ਗੁਜਰਾਤ ਦੇ ਮੇਹਸਾਣਾ ਜ਼ਿਲੇ ਦੇ ਬੋਰੀਆਵੀ ਪਿੰਡ ’ਚ ਸ਼੍ਰੀ ਮੋਤੀਭਾਈ ਆਰ. ਚੌਧਰੀ ਸਾਗਰ ਸੈਨਿਕ ਸਕੂਲ ਅਤੇ ਸਾਗਰ ਆਰਗੈਨਿਕ ਪਲਾਂਟ ਦੇ ਉਦਘਾਟਨੀ ਸੈਸ਼ਨ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਕਾਇਰਤਾਪੂਰਨ ਕੰਮ ਨੂੰ ਅੰਜਾਮ ਦੇਣ ਵਾਲੇ ਅਤੇ ਇਸ ਦੇ ਪਿੱਛੇ ਜੋ ਲੋਕ ਹਨ ਉਨ੍ਹਾਂ ਸਾਰਿਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਭਾਰਤ ਸਰਕਾਰ ਅਤੇ ਗ੍ਰਹਿ ਮੰਤਰਾਲਾ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਧਮਾਕੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਵੀ ਪ੍ਰਗਟ ਕੀਤੀ। ਸ਼ਾਹ ਨੇ ਕਿਹਾ ਕਿ ਇਸ ਅੱਤਵਾਦੀ ਘਟਨਾ ਲਈ ਜ਼ਿੰਮੇਵਾਰ ਸਾਰੇ ਲੋਕਾਂ ਨੂੰ ਸਖਤ ਸਜ਼ਾ ਦਿਵਾਉਣ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਕਲਪ ਜ਼ਰੂਰ ਪੂਰਾ ਹੋਵੇਗਾ।


author

Rakesh

Content Editor

Related News