ਦਿੱਲੀ-NCR 'ਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ

Monday, Nov 06, 2023 - 05:04 PM (IST)

ਨਵੀਂ ਦਿੱਲੀ- ਸੋਮਵਾਰ ਯਾਨੀ ਕਿ ਅੱਜ ਸ਼ਾਮ ਅੱਜ ਸ਼ਾਮ 4:22 ਵਜੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਨੇਪਾਲ 'ਚ ਵੀ ਮਹਿਸੂਸ ਕੀਤੇ ਗਏ, ਜਿੱਥੇ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.6 ਰਹੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਇਸ ਵਿਚ ਕਿਹਾ ਗਿਆ ਹੈ ਕਿ ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਵਿਚ ਅਯੁੱਧਿਆ ਤੋਂ 233 ਕਿਲੋਮੀਟਰ ਉੱਤਰ ਵਿਚ ਸੀ।

ਇਹ ਵੀ ਪੜ੍ਹੋ-  CM ਕੇਜਰੀਵਾਲ ਦੀ ਪਤਨੀ ਸੁਨੀਤਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਸੰਮਨ 'ਤੇ ਲਾਈ ਰੋਕ

 

ਭੂਚਾਲ ਦੇ ਝਟਕੇ ਮਹਿਸੂਸ ਹੋਣ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿਚ ਬਹੁਤ ਸਾਰੇ ਲੋਕਾਂ ਨੇ ਫਰਨੀਚਰ ਦੇ ਬਹੁਤ ਤੇਜ਼ ਹਿੱਲਣ ਦੀ ਸੂਚਨਾ ਕੀਤੀ। ਬਹੁਤ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਆਪਣੇ ਘਰਾਂ ਤੋਂ ਬਾਹਰ ਆਉਣ ਵਾਲੇ ਲੋਕਾਂ ਦੇ ਵਿਜ਼ੂਅਲ ਸਾਂਝੇ ਕੀਤੇ।

ਇਹ ਵੀ ਪੜ੍ਹੋ- ਡਾਕਟਰਾਂ ਦਾ ਕਮਾਲ, ਫੇਫੜੇ 'ਚ ਫਸੀ 4 ਸੈਂਟੀਮੀਟਰ ਦੀ ਸੂਈ ਕੱਢ ਕੇ ਬਚਾਈ ਬੱਚੇ ਦੀ ਜਾਨ

ਦੱਸ ਦੇਈਏ ਕਿ ਬੀਤੇ 4 ਦਿਨਾਂ ਵਿਚ ਰਾਸ਼ਟਰੀ ਖੇਤਰ  ਵਿਚ ਆਇਆ ਭੂਚਾਲ ਦਾ ਇਹ ਦੂਜਾ ਵੱਡਾ ਝਟਕਾ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਦਿੱਲੀ, ਨੋਇਡਾ, ਗੁਰੂਗ੍ਰਾਮ, ਗਾਜ਼ੀਆਬਾਦ ਅਤੇ ਫਰੀਦਾਬਾਦ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਵੀ ਭੂਚਾਲ ਦਾ ਕੇਂਦਰ ਨੇਪਾਲ ਸੀ। ਨੇਪਾਲ 'ਚ ਸ਼ੁੱਕਰਵਾਰ ਰਾਤ ਨੂੰ ਆਏ 6.4 ਤੀਬਰਤਾ ਵਾਲੇ ਭੂਚਾਲ 'ਚ ਘੱਟੋ-ਘੱਟ 157 ਲੋਕਾਂ ਦੀ ਮੌਤ ਹੋ ਗਈ ਅਤੇ 160 ਤੋਂ ਜ਼ਿਆਦਾ ਜ਼ਖਮੀ ਹੋ ਗਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News