ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਅਸਾਮ ਦੀ ਧਰਤੀ, ਲੋਕਾਂ ''ਚ ਦਹਿਸ਼ਤ ਦਾ ਮਾਹੌਲ

Thursday, Jun 11, 2026 - 10:23 PM (IST)

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਅਸਾਮ ਦੀ ਧਰਤੀ, ਲੋਕਾਂ ''ਚ ਦਹਿਸ਼ਤ ਦਾ ਮਾਹੌਲ

ਗੁਹਾਟੀ : ਅਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਰਾਤ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਡਰ ਦੇ ਮਾਰੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ।

ਜਾਣਕਾਰੀ ਅਨੁਸਾਰ, ਇਹ ਝਟਕੇ ਰਾਤ ਕਰੀਬ 9:10 ਵਜੇ ਮਹਿਸੂਸ ਕੀਤੇ ਗਏ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ। ਇਸ ਤੋਂ ਪਹਿਲਾਂ ਐਤਵਾਰ ਦੇਰ ਰਾਤ ਵੀ ਅਸਾਮ ਅਤੇ ਮੇਘਾਲਿਆ ਸਮੇਤ ਪੂਰਬੀ ਹਿੱਸਿਆਂ ਵਿੱਚ 5.7 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਦਾ ਕੇਂਦਰ ਭੂਟਾਨ ਦੇ ਨੇੜੇ ਸੀ।
 


author

Inder Prajapati

Content Editor

Related News