ਹਰਿਆਣਾ ''ਚ ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਨਾਲੋਂ ਘਟੀਆਂ

11/12/2019 4:26:47 PM

ਚੰਡੀਗੜ੍ਹ : ਭਾਵੇਂ ਕਿ ਇਸ ਸਾਲ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਚ 18.6 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ ਪਰ ਅਜੇ ਵੀ ਪਰਾਲੀ ਸਾੜਨ 'ਤੇ ਪੂਰੀ ਜਾਂਚ ਇਕ ਵੱਡੀ ਚੁਣੌਤੀ ਬਣੀ ਹੋਈ ਹੈ। ਪਿਛਲੇ ਸਮੇਂ ਦੌਰਾਨ ਪਰਾਲੀ ਸਾੜਨ ਕਾਰਨ ਵਾਤਾਵਰਣ ਨੂੰ ਕਾਫੀ ਨੁਕਸਾਨ ਪੁੱਜਿਆ ਹੈ ਅਤੇ ਦਿੱਲੀ ਸਮੇਤ ਪੰਜਾਬ ਅਤੇ ਹਰਿਆਣਾ 'ਚ ਹਵਾ ਦੀ ਗੁਣਵੱਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਸਰਕਾਰ ਦੇ ਨਾਲ-ਨਾਲ ਕਿਸਾਨਾਂ ਦੀ ਰਾਏ ਹੈ ਕਿ ਸਰਕਾਰ ਵਲੋਂ ਦਿੱਤੀ ਜਾਂਦੀ ਸਬਸਿਡੀ ਅਤੇ ਜਾਗਰੂਕਤਾ ਮੁਹਿੰਮ ਕਾਰਨ ਇਸ ਨਾਲ ਪਰਾਲੀ ਘੱਟ ਸਾੜੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਝੋਨਾ ਪੈਦਾ ਕਰਨ ਵਾਲੇ ਕਈ ਸੂਬਿਆਂ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਜ਼ਿਆਦਾ ਹੋ ਰਹੀਆਂ ਹਨ। ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਤਾਜ਼ਾ ਅੰਕੜਿਆਂ ਮੁਤਾਬਕ 10 ਨਵੰਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 5,920 ਘਟਨਾਵਾਂ ਸਾਹਮਣੇ ਆਈਆਂ, ਜਦੋਂ ਕਿ ਪਿਛਲੇ ਸਾਲ ਇਸ ਤਰੀਕ 'ਤੇ ਇਨ੍ਹਾਂ ਦੀ ਗਿਣਥੀ 7,273 ਸੀ।

ਖੇਤੀਬਾੜੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਰਾਲੀ ਨੂੰ ਛੋਟੇ ਅਤੇ ਮੱਧ ਵਰਗੀ ਕਿਸਾਨ ਅੱਗ ਲਾਉਂਦੇ ਹਨ, ਜੋ ਕਿ ਇਸ ਸਬੰਧੀ ਭਾਰੀ ਮਸ਼ੀਨਰੀ ਖਰੀਦਣ ਤੋਂ ਅਸਮਰੱਥ ਹਨ, ਜਿਸ ਦੇ ਲਈ ਸਰਕਾਰ 50 ਤੋਂ 80 ਫੀਸਦੀ ਸਬਸਿਡੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਫਾਇਦਾ ਵੱਡੇ ਕਿਸਾਨ ਤਾਂ ਲੈ ਰਹੇ ਹਨ ਪਰ ਛੋਟੇ ਕਿਸਾਨਾਂ ਨੂੰ ਇਸ ਦਾ ਜ਼ਿਆਦਾ ਲਾਭ ਨਹੀਂ ਮਿਲ ਰਿਹਾ ਹੈ।


Babita

Content Editor

Related News