ਪਰਾਲੀ ਸਾੜਨ ਦੀਆਂ ਘਟਨਾਵਾਂ ''ਤੇ ਲਗਾਉਣੀ ਹੋਵੇਗੀ ਰੋਕ : ਸੁਪਰੀਮ ਕੋਰਟ

Friday, Nov 10, 2023 - 02:59 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਅਤੇ ਦਿੱਲੀ ਨਾਲ ਲੱਗਦੇ ਕੁਝ ਹੋਰ ਸੂਬਿਆਂ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣੀਆਂ ਹੋਣਗੀਆਂ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) 'ਚ ਪ੍ਰਦੂਸ਼ਣ ਦਾ ਪੱਧਰ ਘੱਟ ਕਰਨ ਲਈ ਹੱਲ ਲੱਭਣਾ ਹੋਵੇਗਾ। ਜੱਜ ਸੰਜੇ ਕਿਸ਼ਨ ਕੌਲ, ਜੱਜ ਸੁਧਾਂਸ਼ੂ ਧੂਲੀਆ ਅਤੇ ਜੱਜ ਅਹਿਸਾਨੁਦੀਨ ਅਮਾਨੁੱਲਾਹ ਦੀ ਬੈਂਚ ਨੇ ਦਿੱਲੀ-ਐੱਨ.ਸੀ.ਆਰ. 'ਚ ਖ਼ਤਰਨਾਕ ਹਵਾ ਪ੍ਰਦੂਸ਼ਣ ਨਾਲ ਸੰਬੰਧਤ ਕਿ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਪ੍ਰਦੂਸ਼ਣ ਨਾਲ ਜੁੜੀਆਂ ਕਈ ਰਿਪੋਰਟਾਂ ਅਤੇ ਕਮੇਟੀਆਂ ਹਨ ਪਰ ਜ਼ਮੀਨੀ ਪੱਧਰ 'ਤੇ ਕੁਝ ਵੀ ਨਹੀਂ ਹੋ ਰਿਹਾ।

ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ’ਤੇ ਉੱਚ ਪੱਧਰੀ ਮੀਟਿੰਗ, ਪੰਜਾਬ ’ਚ ਪਰਾਲੀ ਸਾੜਨ ’ਤੇ ਤੁਰੰਤ ਰੋਕ ਦੇ ਨਿਰਦੇਸ਼

ਬੈਂਚ ਨੇ ਕਿਹਾ ਕਿ ਸਰਵਉੱਚ ਅਦਾਲਤ ਨਤੀਜਾ ਦੇਖਣਾ ਚਾਹੁੰਦੀ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਹਵਾ ਪ੍ਰਦੂਸ਼ਣ 'ਤੇ 1985 'ਚ ਵਾਤਾਵਰਣਵਾਦੀ ਐੱਮ.ਸੀ. ਮੇਹਤਾ ਵਲੋਂ ਦਾਇਰ ਇਕ ਪਟੀਸ਼ਨ 'ਤੇ ਵਿਚਾਰ ਕਰ ਰਹੀ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਪਰਾਲੀ ਸਾੜੇ ਜਾਣ ਦਾ ਮੁੱਦਾ ਚੁੱਕਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News