ਪਰਾਲੀ ਸਾੜਨ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 1 ਹਜ਼ਾਰ ਰੁਪਏ ਦਾ ਇਨਾਮ : ਖੱਟੜ

Saturday, Nov 02, 2019 - 10:03 AM (IST)

ਪਰਾਲੀ ਸਾੜਨ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 1 ਹਜ਼ਾਰ ਰੁਪਏ ਦਾ ਇਨਾਮ : ਖੱਟੜ

ਹਰਿਆਣਾ— ਹਵਾ ਦੇ ਪ੍ਰਦੂਸ਼ਣ ਕਾਰਣ 'ਗੈਸ ਚੈਂਬਰ' ਵਿਚ ਤਬਦੀਲ ਹੋਈ ਦਿੱਲੀ ਦੇ ਗੁਆਂਢੀ ਸੂਬਿਆਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕੇ ਜਾਣ ਦੀ ਅਪੀਲ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਖੱਟੜ ਨੇ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਵਜੋਂ ਨਕਦੀ ਦੇਣ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ।

ਇਥੇ ਜਾਰੀ ਇਕ ਬਿਆਨ ਅਨੁਸਾਰ ਖੱਟੜ ਨੇ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ 10 ਪਿੰਡਾਂ ਦਾ ਦੌਰਾ ਕਰਨ ਲਈ ਕਿਹਾ ਜਿਥੇ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਹੋਈਆਂ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਆਪਣੇ ਇਲਾਕੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਸੂਚਨਾ ਦੇਣ ਵਾਲੇ ਨੂੰ ਇਕ ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਦੱਸਣਯੋਗ ਹੈ ਕਿ ਦਿੱਲੀ ਅਤੇ ਨੇੜੇ-ਤੇੜੇ ਦੇ ਖੇਤਰਾਂ 'ਚ ਸ਼ੁੱਕਰਵਾਰ ਨੂੰ ਆਸਮਾਨ 'ਚ ਸਾਹ ਘੋਟੂ ਧੁੰਦ ਦੀ ਸੰਘਣੀ ਚਾਦਰ ਛਾਈ ਰਹੀ ਅਤੇ ਹਵਾ ਦੀ ਗੁਣਵੱਤਾ ਖਤਰਨਾਕ 'ਗੰਭੀਰ ਸ਼੍ਰੇਣੀ' 'ਚ ਪਹੁੰਚ ਗਈ। ਇਸ ਤੋਂ ਬਾਅਦ ਈ.ਪੀ.ਸੀ.ਏ. ਨੇ ਜਨਤਕ ਸਿਹਤ ਐਮਰਜੈਂਸੀ ਸਥਿਤੀ ਦਾ ਐਲਾਨ ਕਰ ਦਿੱਤਾ।


author

DIsha

Content Editor

Related News