ਕੋਚਿੰਗ ਸੰਚਾਲਕ ਨੇ ਵਿਦਿਆਰਥਣ ਨਾਲ ਕੀਤਾ ਜਬਰ ਜ਼ਿਨਾਹ

Monday, Jun 16, 2025 - 05:55 PM (IST)

ਕੋਚਿੰਗ ਸੰਚਾਲਕ ਨੇ ਵਿਦਿਆਰਥਣ ਨਾਲ ਕੀਤਾ ਜਬਰ ਜ਼ਿਨਾਹ

ਚੰਦੌਲੀ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਸਾਹਿਬਗੰਜ ਥਾਣਾ ਖੇਤਰ 'ਚ ਇਕ ਕੋਚਿੰਗ ਸੰਚਾਲਕ ਨੇ 10 ਸਾਲਾ ਵਿਦਿਆਰਥਣ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਐਤਵਾਰ ਸ਼ਾਮ ਜਦੋਂ ਇਹ ਨਾਬਾਲਗ ਵਿਦਿਆਰਥਣ ਕੋਚਿੰਗ ਸੈਂਟਰ ਪੜ੍ਹਨ ਗਈ ਸੀ, ਉਦੋਂ ਉਸ ਦੇ ਸੰਚਾਲਕ ਸੌਰਭ ਸਿੰਘ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਦਾ ਕਹਿਣਾ ਹੈ ਕਿ ਇਸ ਸੰਬੰਧ 'ਚ ਜਬਰ ਜ਼ਿਨਾਹ ਪੀੜਤਾ ਦੀ ਮਾਂ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ। 

ਵਿਦਿਆਰਥਣ ਦੀ ਮਾਂ ਨੇ ਦੋਸ਼ ਲਗਾਇਆ ਕਿ ਜਦੋਂ ਕੁੜੀ ਘਰ ਆਈ ਤਾਂ ਉਸ ਨੇ ਪਰਿਵਾਰ ਦੇ ਮੈਂਬਰਾਂ ਨੂੰ ਘਟਨਾ ਬਾਰੇ ਦੱਸਿਆ, ਜਿਸ ਤੋਂ ਬਾਅਦ ਉਸ ਦੇ ਪਿਤਾ ਅਤੇ ਚਾਚੀ ਸੈਂਟਰ ਪਹੁੰਚੇ, ਜਿੱਥੇ ਮੁਲਜ਼ਮ ਦੇ ਪਿਤਾ ਨੇ ਉਨ੍ਹਾਂ ਨਾਲ (ਵਿਦਿਆਰਥਣ ਦੇ ਪਿਤਾ ਅਤੇ ਚਾਚੀ ਨਾਲ) ਕੁੱਟਮਾਰ ਕੀਤੀ। ਥਾਣਾ ਇੰਚਾਰਜ ਇੰਸਪੈਕਟਰ (ਐੱਸਐੱਚਓ) ਅਰਜੁਨ ਸਿੰਘ ਨੇ ਦੱਸਿਆ ਕਿ ਐੱਫਆਈਆਰ ਦਰਜ ਕਰਨ ਤੋਂ ਬਾਅਦ ਪੀੜਤਾ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News