ਬੀਟੈੱਕ ਦੀ ਵਿਦਿਆਰਥਣ ਨੇ 28ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ
Sunday, Mar 29, 2026 - 10:16 AM (IST)
ਨੋਇਡਾ- ਗੌਤਮਬੁੱਧ ਨਗਰ ਜ਼ਿਲ੍ਹੇ 'ਚ ਬੀਟੈੱਕ ਦੀ ਇਕ ਵਿਦਿਆਰਥਣ ਨੇ ਸੈਕਟਰ 24 ਥਾਣਾ ਖੇਤਰ ਦੀ ਇਕ ਸੋਸਾਇਟੀ ਦੀ 28ਵੀਂ ਮੰਜ਼ਲ ਤੋਂ ਠਾਲ ਮਾਰ ਕੇ ਐਤਵਾਰ ਸਵੇਰੇ ਖੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੈਕਟਰ 24 ਦੇ ਥਾਣਾ ਇੰਚਾਰਜ ਸੁਬੋਧ ਕੁਮਾਰ ਨੇ ਦੱਸਿਆ ਕਿ ਸੈਕਟਰ 32 ਸਥਿਤ ਇਕ ਸੋਸਾਇਟੀ 'ਚ ਰਹਿਣ ਵਾਲੀ ਅਰਪਿਤਾ (21) ਨੇ 28ਵੀਂ ਮੰਜ਼ਲ 'ਤੇ ਸਥਿਤ ਆਪਣੇ ਫਲੈਟ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਉਹ ਮੂਲ ਰੂਪ ਨਾਲ ਉੱਤਰ ਪ੍ਰਦੇਸ਼ 'ਚ ਬਸਤੀ ਜ਼ਿਲ੍ਹੇ ਦੇ ਮੰਡੇਰਵਾ ਪਿੰਡ ਦੀ ਰਹਿਣ ਵਾਲੀ ਸੀ। ਕੁਮਾਰ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਇੰਚਾਰਜ ਅਨੁਸਾਰ, ਕੁੜੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਪੰਜਾਬ ਦੀ ਇਕ ਯੂਨੀਵਰਸਿਟੀ ਤੋਂ ਬੀਟੈੱਕ ਦੀ ਪੜ੍ਹਾਈ ਕਰ ਰਹੀ ਸੀ ਅਤੇ ਉਹ ਕੁਝ ਦਿਨਾਂ ਤੋਂ ਮਾਨਸਿਕ ਤਣਾਅ 'ਚ ਸੀ। ਉਨ੍ਹਾਂ ਦੱਸਿਆ ਕਿ ਪੁਲਸ ਖੁਦਕੁਸ਼ੀ ਦੇ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
