ਇਨਸਾਨੀਅਤ ਸ਼ਰਮਸਾਰ: ਮਹਾਰਾਸ਼ਟਰ 'ਚ 6ਵੀਂ ਜਮਾਤ ਦੀ ਵਿਦਿਆਰਥਣ 'ਤੇ ਹਮਲਾ, ਹਾਲਤ ਨਾਜ਼ੁਕ

Wednesday, Mar 18, 2026 - 11:39 AM (IST)

ਇਨਸਾਨੀਅਤ ਸ਼ਰਮਸਾਰ: ਮਹਾਰਾਸ਼ਟਰ 'ਚ 6ਵੀਂ ਜਮਾਤ ਦੀ ਵਿਦਿਆਰਥਣ 'ਤੇ ਹਮਲਾ, ਹਾਲਤ ਨਾਜ਼ੁਕ

ਅਹਿਲਿਆਨਗਰ (ਮਹਾਰਾਸ਼ਟਰ): ਮਹਾਰਾਸ਼ਟਰ ਦੇ ਅਹਿਲਿਆਨਗਰ ਜ਼ਿਲ੍ਹੇ ਦੇ ਸੰਗਮਨੇਰ ਤਹਿਸੀਲ ਵਿੱਚ ਇੱਕ ਅਜਿਹੀ ਖੌਫਨਾਕ ਵਾਰਦਾਤ ਵਾਪਰੀ ਹੈ, ਜਿਸ ਨੇ ਪੂਰੇ ਸੂਬੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਡਗਾਓਂ ਪਾਨ ਇਲਾਕੇ ਵਿੱਚ ਮੰਗਲਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਸਕੂਲ ਤੋਂ ਘਰ ਪਰਤ ਰਹੀ ਛੇਵੀਂ ਜਮਾਤ ਦੀ ਵਿਦਿਆਰਥਣ ਦੇ ਚਿਹਰੇ 'ਤੇ ਤੇਜ਼ਾਬ (Acid) ਸੁੱਟ ਦਿੱਤਾ। ਇਸ ਘਟਨਾ ਨਾਲ ਕੁੜੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।  

ਇਹ ਵੀ ਪੜ੍ਹੋ - ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ

ਜਾਣਕਾਰੀ ਅਨੁਸਾਰ, ਬੱਚੀ ਰੋਜ਼ਾਨਾ ਦੀ ਤਰ੍ਹਾਂ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਘਰ ਜਾ ਰਹੀ ਸੀ। ਰਸਤੇ ਵਿੱਚ ਅਚਾਨਕ ਇੱਕ ਨੌਜਵਾਨ ਆਇਆ ਅਤੇ ਬਿਨਾਂ ਕੁਝ ਕਹੇ ਉਸ ਦੇ ਚਿਹਰੇ 'ਤੇ ਤੇਜ਼ਾਬ ਸੁੱਟ ਕੇ ਫ਼ਰਾਰ ਹੋ ਗਿਆ। ਬੱਚੀ ਦੀਆਂ ਚੀਖਾਂ ਸੁਣ ਕੇ ਸਥਾਨਕ ਲੋਕ ਇਕੱਠੇ ਹੋ ਗਏ, ਜਿਸ ਦਾ ਫਾਇਦਾ ਉਠਾ ਕੇ ਹਮਲਾਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ। ਦੂਜੇ ਪਾਸੇ ਇਸ ਘਟਨਾ ਨਾਲ ਕੁੜੀ ਦੇ ਗਰੀਬ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪੀੜਤ ਬੱਚੀ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ। ਪਿਤਾ ਦੀ ਮੌਤ ਤੋਂ ਬਾਅਦ ਉਸਦੀ ਮਾਂ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਪਾਲਦੀ ਹੈ।

ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼

ਇਸ ਤੋਂ ਇਲਾਵਾ ਘਰ ਵਿੱਚ ਮੌਜੂਦ ਬਜ਼ੁਰਗ ਦਾਦਾ-ਦਾਦੀ ਅਤੇ ਛੋਟੇ ਬੱਚਿਆਂ ਦੀ ਜ਼ਿੰਮੇਵਾਰੀ ਵੀ ਮਾਂ ਦੇ ਮੋਢਿਆਂ 'ਤੇ ਹੈ। ਇਸ ਘਟਨਾ ਤੋਂ ਬਾਅਦ ਜ਼ਖ਼ਮੀ ਬੱਚੀ ਨੂੰ ਲੋਨੀ ਦੇ ਪ੍ਰਵਰਾਨਗਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਵਿਸ਼ੇਸ਼ ਟੀਮ ਉਸਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਪੁਲਸ ਵਲੋਂ ਇਲਾਕੇ ਦੇ ਸਾਰੇ ਰਸਤਿਆਂ 'ਤੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਬੱਚੀ ਦੇ ਜਮਾਤੀਆਂ ਅਤੇ ਰਾਹਗੀਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹਮਲੇ ਦੇ ਕਾਰਨਾਂ ਦਾ ਪਤਾ ਲੱਗ ਸਕੇ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਇਸ ਦੇ ਨਾਲ ਹੀ ਦੋਸ਼ੀ ਨੂੰ ਫੜਨ ਲਈ ਪੁਲਸ ਦੀਆਂ ਕਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇਸ ਘਟਨਾ ਤੋਂ ਬਾਅਦ ਪੂਰੇ ਸੰਗਮਨੇਰ ਇਲਾਕੇ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਹਸਪਤਾਲ ਦੇ ਬਾਹਰ ਮੌਜੂਦ ਲੋਕਾਂ ਨੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਅਤੇ ਮਾਸੂਮ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਵਾਰਦਾਤ ਨੇ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ 'ਤੇ ਮੁੜ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News