ਕਾਲੇ ਰੰਗ ਤੋਂ ਪਰੇਸ਼ਾਨ ਵਿਦਿਆਰਥੀ ਨੇ 15ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

Sunday, Mar 07, 2021 - 03:02 PM (IST)

ਕਾਲੇ ਰੰਗ ਤੋਂ ਪਰੇਸ਼ਾਨ ਵਿਦਿਆਰਥੀ ਨੇ 15ਵੀਂ ਮੰਜ਼ਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

ਨੋਇਡਾ- ਨੋਇਡਾ 'ਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਨਾਬਾਲਗ ਵਿਦਿਆਰਥੀ ਨੇ 15ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਆਪਣੇ ਕਾਲੇ ਰੰਗ ਨੂੰ ਲੈ ਕੇ ਪਰੇਸ਼ਾਨ ਸੀ। ਰੰਗ ਕਾਲਾ ਹੋਣ ਕਾਰਨ ਉਹ ਪਰੇਸ਼ਾਨ ਸੀ ਅਤੇ ਇਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ। 

ਇਹ ਵੀ ਪੜ੍ਹੋ : ਛੱਤੀਸਗੜ੍ਹ : ਇਕ ਹੀ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਸੁਸਾਈਡ ਨੋਟ ਵੀ ਹੋਇਆ ਬਰਾਮਦ

ਪੁਲਸ ਅਨੁਸਾਰ ਸੈਕਟਰ 49 ਥਾਣਾ ਖੇਤਰ ਦੇ ਮਹਾਗੁਨ ਮਾਰਡਨ ਸੋਸਾਇਟੀ 'ਚ ਰਹਿਣ ਵਾਲੇ ਮੁੰਡੇ ਨੇ ਬੀਤੀ 6 ਮਾਰਚ ਸਵੇਰੇ ਅਪਾਰਟਮੈਂਟ ਦੀ 15ਵੀਂ ਮੰਜ਼ਲ ਤੋਂ ਛਾਲ ਮਾਰ ਖ਼ੁਦਕੁਸ਼ੀ ਕਰ ਲਈ। ਪਰਿਵਾਰ ਵਾਲਿਆਂ ਨੇ ਪੁੱਛ-ਗਿੱਛ 'ਚ ਦੱਸਿਆ ਕਿ ਵਿਦਿਆਰਥੀ ਰੰਗ ਕਾਲਾ ਹੋਣ ਕਾਰਨ ਪਰੇਸ਼ਾਨ ਸੀ। ਉਹ ਆਪਣੇ ਰੰਗ ਨੂੰ ਲੈ ਕੇ ਪਰੇਸ਼ਾਨ ਰਹਿੰਦਾ ਸੀ ਅਤੇ ਹਮੇਸ਼ਾ ਪਰਿਵਾਰ ਦੇ ਮੈਂਬਰਾਂ ਤੋਂ ਸ਼ਿਕਾਇਤ ਕਰਦਾ ਸੀ। ਵਿਦਿਆਰਥੀ ਦੇ ਮਾਤਾ-ਪਿਤਾ ਵੱਖ-ਵੱਖ ਰਹਿੰਦੇ ਹਨ। ਇਸ ਐਂਗਲ ਤੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਹਾਲੇ ਇਸ ਮਾਮਲੇ 'ਚ ਸ਼ਿਕਾਇਤ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਤਾਲਾਬ 'ਚ ਡੁੱਬਣ ਨਾਲ 3 ਬੱਚਿਆਂ ਦੀ ਮੌਤ, ਪਿੰਡ 'ਚ ਪਸਰਿਆ ਮਾਤਮ


author

DIsha

Content Editor

Related News