OMG! 10ਵੀਂ ਦੀ ਵਿਦਿਆਰਥਣ ਨੇ ਸਕੂਲ ਦੇ ਪਖਾਨੇ ’ਚ ਬੱਚੇ ਨੂੰ ਦਿੱਤਾ ਜਨਮ

Saturday, Feb 28, 2026 - 07:48 AM (IST)

OMG! 10ਵੀਂ ਦੀ ਵਿਦਿਆਰਥਣ ਨੇ ਸਕੂਲ ਦੇ ਪਖਾਨੇ ’ਚ ਬੱਚੇ ਨੂੰ ਦਿੱਤਾ ਜਨਮ

ਧਾਰ (ਭਾਸ਼ਾ) - ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹਾ ’ਚ ਇਕ ਨਿੱਜੀ ਸਕੂਲ ਦੇ ਪਖਾਨੇ ’ਚ ਜਮਾਤ 10ਵੀਂ ਦੀ ਬੋਰਡ ਪ੍ਰੀਖਿਆ ਦੇ ਰਹੀ 17 ਸਾਲ ਦੀ ਇਕ ਲੜਕੀ ਨੇ ਸਮੇਂ ਤੋਂ ਪਹਿਲਾਂ ਬੱਚੇ ਨੂੰ ਜਨਮ ਦਿੱਤਾ। ਇਸ ਘਟਨਾ ਨਾਲ ਸਕੂਲ ਵਿਚ ਹਫ਼ੜਾ-ਦਫ਼ੜੀ ਮਚ ਗਈ। ਇਹ ਘਟਨਾ ਪੀਥਮਪੁਰ ਸ਼ਹਿਰ ਦੇ ਇਕ ਨਿੱਜੀ ਸਕੂਲ ’ਚ ਵਾਪਰੀ, ਜਦੋਂ ਵਿਦਿਆਰਥਣ ਮੰਗਲਵਾਰ ਨੂੰ ਗਣਿਤ ਵਿਸ਼ੇ ਦੀ ਪ੍ਰੀਖਿਆ ਦੇ ਰਹੀ ਸੀ। ਪ੍ਰੀਖਿਆ ਦੌਰਾਨ ਲੜਕੀ ਨੇ ਪੇਟ ’ਚ ਤੇਜ਼ ਦਰਦ ਦੀ ਸ਼ਿਕਾਇਤ ਕੀਤੀ ਅਤੇ ਪਖਾਨੇ ਜਾਣ ਦੀ ਇਜਾਜ਼ਤ ਮੰਗੀ। ਜਦੋਂ ਉਹ ਕਾਫ਼ੀ ਦੇਰ ਤੱਕ ਜਮਾਤ ’ਚ ਵਾਪਸ ਨਹੀਂ ਆਈ, ਤਾਂ ਪ੍ਰੀਖਿਆਰਥੀ ਪਖਾਨੇ ’ਚ ਗਏ। 

ਇਹ ਵੀ ਪੜ੍ਹੋ : ਬਾਂਕੇ ਬਿਹਾਰੀ ਮੰਦਰ 'ਚ YouTubers ਦੀ ਐਂਟਰੀ ਬੈਨ, ਕੈਮਰੇ ਤੇ ਟ੍ਰਾਈਪੌਡ 'ਤੇ ਲੱਗੀ ਪਾਬੰਦੀ, ਜਾਣੋ ਨਵੇਂ ਨਿਯਮ

ਇਸ ਦੌਰਾਨ ਉਨ੍ਹਾਂ ਨੇ ਨਵਜੰਮੇ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਔਰਤ ਕਰਮਚਾਰਨਾਂ ਮੌਕੇ ’ਤੇ ਪਹੁੰਚੀਆਂ ਅਤੇ ਲੜਕੀ ਤੇ ਬੱਚੇ ਨੂੰ 108 ਐਂਬੂਲੈਂਸ ਰਾਹੀਂ ਸਰਕਾਰੀ ਸਿਹਤ ਕੇਂਦਰ ਲਿਆਂਦਾ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਲੜਕੀ ਨੂੰ 34 ਹਫ਼ਤੇ (8 ਮਹੀਨੇ) ਦਾ ਗਰਭ ਸੀ ਅਤੇ ਬੱਚੇ ਦਾ ਜਨਮ ਸਮੇਂ ਤੋਂ ਪਹਿਲਾਂ ਹੋ ਗਿਆ। ਲੜਕੀ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਕਿਹਾ ਕਿ ਉਹ ਇਕ ਡਾਂਸ ਪ੍ਰੋਗਰਾਮ ’ਚ ਹਿੱਸਾ ਲੈਣ ਦੌਰਾਨ ਇਕ ਲੜਕੇ ਨੂੰ ਮਿਲੀ ਸੀ ਅਤੇ ਉਸ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਸੀ, ਜਿਸ ਕਾਰਨ ਉਹ ਗਰਭਵਤੀ ਹੋ ਗਈ ਸੀ।

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News