ਪਿਓ ਨੇ ਫ਼ੋਨ ਦੇਖਣ ਤੋਂ ਮਨ੍ਹਾਂ ਕਰਦੇ ਹੋਏ ਝਿੜਕਿਆ, ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

Monday, Dec 25, 2023 - 03:33 PM (IST)

ਪਿਓ ਨੇ ਫ਼ੋਨ ਦੇਖਣ ਤੋਂ ਮਨ੍ਹਾਂ ਕਰਦੇ ਹੋਏ ਝਿੜਕਿਆ, ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

ਬਲੀਆ (ਭਾਸ਼ਾ)- ਉੱਤਰ ਪ੍ਰਦੇਸ਼ 'ਚ ਬਲੀਆ ਦੇ ਸ਼ਹਿਰ ਕੋਤਵਾਲੀ ਖੇਤਰ 'ਚ ਪਿਤਾ ਵਲੋਂ ਮੋਬਾਇਲ ਦੇਖਣ ਤੋਂ ਮਨ੍ਹਾਂ ਕਰਨ 'ਤੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਹੈਬਤਪੁਰ ਪਿੰਡ 'ਚ ਵਿਦਿਆਰਥੀ ਆਦਿਤਿਆ ਉਰਫ਼ ਗੋਲੂ ਨੂੰ ਸ਼ਨੀਵਾਰ ਦੇਰ ਰਾਤ ਫਾਹਾ ਲਗਾ ਕੇ ਜਾਨ ਦੇ ਦਿੱਤੀ।

ਇਹ ਵੀ ਪੜ੍ਹੋ : 11 ਸਾਲ ਦੇ ਬੱਚੇ ਨੇ ਯੂ-ਟਿਊਬ 'ਤੇ ਦੇਖਿਆ ਮੌਤ ਦਾ ਸੌਖਾ ਤਰੀਕਾ, ਫਿਰ ਰੀਲ ਦੇਖ ਲੈ ਲਿਆ ਫਾਹਾ

ਐਤਵਾਰ ਸਵੇਰੇ ਪਿੰਡ ਵਾਸੀਆਂ ਨੇ ਲਾਸ਼ ਦੇਖ ਕੇ ਰੌਲਾ ਪਾਇਆ। ਸੂਚਨਾ ਮਿਲਣ 'ਤੇ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ  ਲਈ ਭੇਜ ਦਿੱਤੀ। ਇੰਚਾਰਜ ਇੰਸਪੈਕਟਰ ਸੰਤੋਸ਼ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਦੀ ਸ਼ਾਮ ਪਿਤਾ ਨਾਗੇਂਦਰ ਨੇ ਆਦਿਤਿਆ ਨੂੰ ਮੋਬਾਇਲ ਦੇਖਣ ਤੋਂ ਮਨ੍ਹਾਂ ਕਰਦੇ ਹੋਏ ਝਿੜਕ ਲਗਾਈ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News