ਯੌਨ ਉਤਪੀੜਨ ਤੋਂ ਦੁਖੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਪ੍ਰਿੰਸੀਪਲ ਅਤੇ ਅਧਿਆਪਕ ਗ੍ਰਿਫ਼ਤਾਰ

Sunday, Nov 14, 2021 - 03:32 PM (IST)

ਕੋਇੰਬਟੂਰ (ਵਾਰਤਾ)- ਤਾਮਿਲਨਾਡੂ ’ਚ 12ਵੀਂ ਦੀ ਇਕ ਵਿਦਿਆਰਥਣ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਦੇ ਇਹ ਕਦਮ ਨਿੱਜੀ ਸਕੂਲ ਦੇ ਅਧਿਆਪਕ ਦੇ ਯੌਨ ਉਤਪੀੜਨ ਤੋਂ ਦੁਖੀ ਹੋ ਕੇ ਚੁੱਕਿਆ। ਪੁਲਸ ਨੇ ਇਸ ਮਾਮਲੇ ’ਚ ਲਾਪਰਵਾਹੀ ਵਰਤਣ ਵਾਲੀ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚਿਨਮਯ ਸਕੂਲ ਦੀ ਪ੍ਰਿੰਸੀਪਲ ਮੀਰ ਜੈਕਸ਼ਨ ਨੂੰ ਪੋਕਸੋ ਐਕਟ ਦੇ ਅਧੀਨ ਮਾਮਲਾ ਦਰਜ ਹੋਣ ’ਤੇ ਵਿਸ਼ੇਸ਼ ਪੁਲਸ ਟੀਮ ਨੇ ਬੈਂਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਹੈ। 

ਤਾਮਿਲਨਾਡੂ ਦੇ ਸਕੂਲ ਸਿੱਖਿਆ ਮੰਤਰੀ ਅੰਬਿਲ ਮਹੇਸ਼ ਪੋਯਾਮੋਝੀ ਨੇ ਐਤਵਾਰ ਨੂੰ ਕਿਹਾ ਕਿ ਬਿਜਲੀ ਮੰਤਰੀ ਵੀ. ਸੇਂਥਿਲ ਬਾਲਾਜੀ ਨੇ ਵਿਦਿਆਰਥਣ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕਰ ਕੇ ਇਸ ਘਟਨਾ ਦੇ ਪ੍ਰਤੀ ਸੋਗ ਜ਼ਾਹਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥਣ ਨੇ ਅਧਿਆਪਕ ਵਲੋਂ ਹੋ ਰਹੇ ਯੌਨ ਉਤਪੀੜਨ ਨੂੰ ਲੈ ਕੇ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ ਸੀ ਪਰ ਉਨ੍ਹਾਂ ਨੇ ਇਸ ਮਾਮਲੇ ’ਚ ਲਾਪਰਵਾਹੀ ਵਰਤੀ ਅਤੇ ਅਧਿਆਪਕ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਜਿਸ ਤੋਂ ਬਾਅਦ ਦੁਖੀ ਹੋ ਕੇ ਵਿਦਿਆਰਥਣ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। 

ਇਸ ਵਿਦਿਆਰਥਣ ਦੀ ਉਮਰ 17 ਸਾਲ ਸੀ ਅਤੇ ਅਧਿਆਪਕ ਵਿਰੁੱਧ ਪੋਕਸੋ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਿੰਸੀਪਲ ਵਿਰੁੱਧ ਪੋਕਸੋ ਅਤੇ ਆਈ.ਪੀ.ਸੀ. ਦੇ ਕਈ ਪ੍ਰਬੰਧਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਿੰਸੀਪਲ ਨੂੰ ਬੈਂਗਲੁਰੂ ਤੋਂ ਸ਼ਹਿਰ ਦੇ ਆਰ.ਐੱਸ. ਪੁਰਮ ਥਾਣਾ ਲਿਆ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਸ਼੍ਰੀ ਪੋਯਾਮੋਝੀ ਨੇ ਕਿਹਾ ਕਿ ਵਿਦਿਆਰਥਣ ਨਾਲ ਯੌਨ ਉਤਪੀੜਨ ਕਰਨ ਵਾਲੇ ਅਧਿਆਪਕ ਮਿਥੁਨ ਚੱਕਰਵਰਤੀ ਨੂੰ ਵਿਦਿਆਰਥਣ ਦੇ ਮਾਤਾ-ਪਿਤਾ ਦੀ ਸ਼ਿਕਾਇਤ ਮਿਲਣ ਦੇ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦਿਆਰਥਣ ਨਿਗਮ ਗਰਲਜ਼ ਹਾਇਰ ਸੈਕੰਡਰੀ ਸਕੂਲ ’ਚ ਪੜ੍ਹਦੀ ਸੀ, ਜਿਸ ਦਾ ਅਧਿਆਪਕ ਵਲੋਂ ਯੌਨ ਸ਼ੋਸ਼ਣ ਕੀਤਾ ਗਿਆ।


DIsha

Content Editor

Related News