IIT ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨੇ ਹੋਸਟਲ ਦੇ ਕਮਰੇ ''ਚ ਕੀਤੀ ਖ਼ੁਦਕੁਸ਼ੀ

Wednesday, Oct 23, 2024 - 10:51 AM (IST)

ਨਵੀਂ ਦਿੱਲੀ : ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦਿੱਲੀ ਦੇ 21 ਸਾਲਾ ਵਿਦਿਆਰਥੀ ਨੇ ਆਪਣੇ ਹੋਸਟਲ ਦੇ ਕਮਰੇ 'ਚ ਪੱਖੇ ਨਾਲ ਲਟਕ ਕੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਵਿਦਿਆਰਥੀ ਦੇ ਕਮਰੇ ਵਿੱਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਝਾਰਖੰਡ ਦਾ ਰਹਿਣ ਵਾਲਾ ਸੀ ਅਤੇ ਉਸ ਦਾ ਮਾਨਸਿਕ ਇਲਾਜ ਚੱਲ ਰਿਹਾ ਸੀ। 

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਮੰਗਲਵਾਰ ਕਰੀਬ ਰਾਤ 11 ਵਜੇ ਪੁਲਸ ਕੰਟਰੋਲ ਰੂਮ (ਪੀਸੀਆਰ) ਨੂੰ ਇੱਕ ਕਾਲ ਆਈ ਜਿਸ ਵਿੱਚ ਦੱਸਿਆ ਗਿਆ ਕਿ ਇੱਕ ਆਈਆਈਟੀ ਵਿਦਿਆਰਥੀ ਨੇ ਹੋਸਟਲ ਦੇ ਕਮਰੇ 'ਚ ਖ਼ੁਦਕੁਸ਼ੀ ਕਰ ਲਈ। ਤੁਰੰਤ ਇੱਕ ਕਰਮਚਾਰੀ ਨੂੰ ਮੌਕੇ 'ਤੇ ਭੇਜਿਆ ਗਿਆ। ਕਮਰੇ ਨੂੰ ਅੰਦਰੋਂ ਤਾਲਾ ਲੱਗਿਆ ਹੋਇਆ ਸੀ, ਜਿਸ ਕਾਰਨ ਉਸ ਦੇ ਦੋਸਤ ਅਤੇ ਆਈਆਈਟੀ ਕਰਮਚਾਰੀ ਖਿੜਕੀ ਤੋੜ ਕੇ ਕਮਰੇ ਵਿੱਚ ਦਾਖਲ ਹੋਏ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਉਹਨਾਂ ਕਿਹਾ, 'ਮ੍ਰਿਤਕ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਰਾਸਤੇ ਵਿਚ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਿਸ ਹੋਸਟਲ ਦੇ ਕਮਰੇ 'ਚ ਕੁਮਾਰ ਨੇ ਖੁਦਕੁਸ਼ੀ ਕੀਤੀ ਸੀ, ਉਸ ਦੀ ਜਾਂਚ 'ਮੋਬਾਈਲ ਕ੍ਰਾਈਮ ਟੀਮ' ਨੇ ਕੀਤੀ ਹੈ।

ਇਹ ਵੀ ਪੜ੍ਹੋ - ਦੀਵਾਲੀ ਵਾਲੇ ਦਿਨ ਖ਼ੁਸ਼ੀ ਦੀ ਥਾਂ ਸੋਗ ਮਨਾਉਂਦੇ ਹਨ ਭਾਰਤ ਦੇ ਇਹ ਲੋਕ? ਹੈਰਾਨ ਕਰ ਦੇਵੇਗੀ ਵਿਲੱਖਣ ਪਰੰਪਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News