ਪ੍ਰੀਖਿਆ ਦੇਣ ਤੋਂ ਬਾਅਦ ਹੋਸਟਲ ਪਰਤੀ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ
Tuesday, Feb 25, 2025 - 03:40 PM (IST)

ਮਲਕਾਨਗਿਰੀ- ਇਕ ਸਰਕਾਰੀ ਰਿਹਾਇਸ਼ੀ ਸਕੂਲ ਦੇ ਹੋਸਟਲ 'ਚ 10ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਨੂੰ ਬੋਰਡ ਪ੍ਰੀਖਿਆ ਦੇਣ ਤੋਂ ਬਾਅਦ ਆਪਣੇ ਹੋਸਟਲ ਵਾਪਸ ਆਉਣ 'ਤੇ ਵਿਦਿਆਰਥਣ ਨੇ ਇਕ ਬੱਚੇ ਨੂੰ ਜਨਮ ਦਿੱਤਾ। ਇਹ ਘਟਨਾ ਓਡੀਸ਼ਾ ਦੇ ਮਲਕਾਨਗਿਰੀ ਜ਼ਿਲ੍ਹੇ ਦੀ ਹੈ। ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਵਿਕਾਸ ਅਤੇ ਘੱਟ ਗਿਣਤੀ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ,“ਕੁੜੀਆਂ ਦੇ ਹੋਸਟਲ 'ਚ ਮਰਦਾਂ ਦੇ ਦਾਖਲੇ ਦੀ ਮਨਾਹੀ ਹੈ। ਸਾਨੂੰ ਨਹੀਂ ਪਤਾ ਕਿ ਵਿਦਿਆਰਥਣ ਗਰਭਵਤੀ ਕਿਵੇਂ ਹੋਈ।" ਹੈੱਡਮਾਸਟਰ ਦੇ ਅਨੁਸਾਰ,“ਸਿਹਤ ਕਰਮਚਾਰੀਆਂ ਨੂੰ ਹੋਸਟਲ 'ਚ ਰਹਿਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਦੀ ਹਫਤਾਵਾਰੀ ਜਾਂਚ ਕਰਨੀ ਪੈਂਦੀ ਹੈ। ਇਹ ਘਟਨਾ ਦਰਸਾਉਂਦੀ ਹੈ ਕਿ ਸਿਹਤ ਕਰਮਚਾਰੀ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਰਹੀਆਂ ਸਨ।''
ਇਹ ਵੀ ਪੜ੍ਹੋ : ਲਾੜੀ ਨੂੰ ਨਹੀਂ ਪਸੰਦ ਆਇਆ ਲਹਿੰਗਾ, ਬਿਨਾਂ ਵਿਆਹ ਕੀਤੇ ਅੰਮ੍ਰਿਤਸਰ ਮੋੜੀ ਬਾਰਾਤ
ਅਧਿਕਾਰੀਆਂ ਅਨੁਸਾਰ, ਵਿਦਿਆਰਥਣ ਅਤੇ ਉਸ ਦੀ ਬੱਚੇ ਨੂੰ ਚਿਤਰਕੋਂਡਾ ਦੇ ਸਬ-ਡਿਵੀਜ਼ਨਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਮਲਕਾਨਗਿਰੀ ਜ਼ਿਲ੍ਹਾ ਹੈੱਡ ਕੁਆਰਟਰ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਅਤੇ ਉਸ ਦਾ ਬੱਚਾ ਦੋਵਾਂ ਦੀ ਹਾਲਤ ਸਥਿਰ ਹੈ। ਵਿਦਿਆਰਥਣ ਦੇ ਮਾਪੇ ਸਕੂਲ ਪ੍ਰਸ਼ਾਸਨ ਤੋਂ ਜਾਣਨਾ ਚਾਹੁੰਦੇ ਹਨ ਕਿ ਜਣੇਪਾ ਦਰਦ ਸ਼ੁਰੂ ਹੋਣ ਤੱਕ ਉਸ ਦੇ ਗਰਭਵਤੀ ਹੋਣ ਦੀ ਗੱਲ ਕਿਵੇਂ ਲੁਕੀ ਰਹੀ। ਜ਼ਿਲ੍ਹਾ ਕਲਿਆਣ ਅਧਿਕਾਰੀ ਸ਼੍ਰੀਨਿਵਾਸ ਆਚਾਰੀਆ ਨੇ ਕਿਹਾ ਕਿ ਵਿਦਿਆਰਥਣ ਛੁੱਟੀਆਂ 'ਚ ਘਰ ਜਾਣ ਦੌਰਾਨ ਗਰਭਵਤੀ ਹੋ ਗਈ ਹੋਵੇਗੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਸ ਨੇ ਵਿਦਿਆਰਥਣ ਨੂੰ ਗਰਭਵਤੀ ਕਰਨ ਦੇ ਸ਼ੱਕ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8