ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ, 3 ਗ੍ਰਿਫ਼ਤਾਰ
Monday, Mar 24, 2025 - 03:32 PM (IST)

ਅਨੂਪਪੁਰ- ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ ’ਚ 20 ਸਾਲਾ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ ਦੇ ਦੋਸ਼ ’ਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਕ ਨਾਬਾਲਗ ਨੂੰ ਹਿਰਾਸਤ ’ਚ ਲਿਆ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਰਾਜੇਂਦਰਗ੍ਰਾਮ ਪੁਲਸ ਸਟੇਸ਼ਨ ਦੇ ਮੁਖੀ ਵੀਰੇਂਦਰ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ 6 ਵਜੇ ਉਸ ਸਮੇਂ ਵਾਪਰੀ, ਜਦੋਂ ਕੁੜੀ ਕਾਲਜ ਤੋਂ ਵਾਪਸ ਆਉਂਦੇ ਸਮੇਂ ਆਟੋ ਤੋਂ ਉਤਰ ਕੇ ਆਪਣੇ ਘਰ ਵੱਲ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਹੇਮਰਾਜ ਸਿੰਘ (23) ਨੇ ਉਸ ਨੂੰ ਰਸਤੇ ’ਚ ਰੋਕਿਆ ਅਤੇ ਉਸ ਦੇ 3 ਸਾਥੀਆਂ ਨੇ ਉਸ ਨੂੰ ਨੇੜੇ ਦੇ ਦਰੱਖਤਾਂ ਪਿੱਛੇ ਖਿੱਚ ਲਿਆ। ਇਸ ਤੋਂ ਬਾਅਦ ਚਾਰਾਂ ਨੇ ਕਥਿਤ ਤੌਰ ’ਤੇ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8