ਹੋਸਟਲ ਤੋਂ ਬਾਈਕ ਲੈ ਕੇ ਨਿਕਲਿਆ MBBS ਦਾ ਵਿਦਿਆਰਥੀ, ਨਾ ਮੁੜਿਆ ਵਾਪਸ ਤਾਂ..
Thursday, May 15, 2025 - 04:43 PM (IST)

ਨੈਸ਼ਨਲ ਡੈਸਕ- ਤੇਲੰਗਾਨਾ ਦੇ ਹੈਦਰਾਬਾਦ ਦੇ ਬੀਬੀਨਗਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਥਿਤ ਏਮਜ਼ ਦੇ ਇੱਕ ਐੱਮ.ਬੀ.ਬੀ.ਐੱਸ. ਦੇ ਵਿਦਿਆਰਥੀ ਨੇ ਕਥਿਤ ਤੌਰ 'ਤੇ ਝੀਲ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਕੇਰਲ ਦਾ ਰਹਿਣ ਵਾਲਾ ਸੀ ਅਤੇ ਬਾਈਕ 'ਤੇ ਹੋਸਟਲ ਤੋਂ ਨਿਕਲਿਆ ਸੀ, ਪਰ ਲੰਬੇ ਸਮੇਂ ਬਾਅਦ ਵੀ ਵਾਪਸ ਨਹੀਂ ਆਇਆ।
ਜਦੋਂ ਉਸ ਦੇ ਦੋਸਤਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਣ ਮਗਰੋਂ ਵਿਦਿਆਰਥੀ ਦੇ ਪਰਿਵਾਰਕ ਮੈਂਬਰ ਉਸ ਨੂੰ ਲੱਭਣ ਨਿਕਲੇ ਤਾਂ ਵਿਦਿਆਰਥੀ ਦੇ ਪਿਤਾ ਨੂੰ ਹੈਦਰਾਬਾਦ ਤੋਂ ਲਗਭਗ 40 ਕਿਲੋਮੀਟਰ ਦੂਰ ਬੀਬੀਨਗਰ ਵਿੱਚ ਇੱਕ ਝੀਲ ਦੇ ਨੇੜੇ ਉਸ ਦੀ ਲੋਕੇਸ਼ਨ ਦਾ ਪਤਾ ਲੱਗਾ।
ਇਹ ਵੀ ਪੜ੍ਹੋ- ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ
ਮਾਮਲੇ ਦੀ ਜਾਣਕਾਰੀ ਮਿਲਣ 'ਤੇ ਪੁਲਸ ਨੇ ਝੀਲ ਦੇ ਨੇੜੇ ਵਿਦਿਆਰਥੀ ਦਾ ਦੋਪਹੀਆ ਵਾਹਨ, ਬੂਟ ਅਤੇ ਫ਼ੋਨ ਬਰਾਮਦ ਕੀਤਾ। ਪੁਲਸ ਨੇ ਤੈਰਾਕਾਂ ਦੀ ਮਦਦ ਨਾਲ ਲਾਸ਼ ਨੂੰ ਝੀਲ ਵਿੱਚੋਂ ਬਾਹਰ ਕੱਢਿਆ। ਹਾਲਾਂਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ, ਇਹ ਹਾਲੇ ਜਾਂਚ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਚੁੱਕਿਆ ਗਿਆ ਇਕ ਹੋਰ ਜਾਸੂਸ ! ਭੈਣ ਦੇ ਘਰ ਰਹਿ ਕੇ ਪਾਕਿਸਤਾਨ ਭੇਜਦਾ ਸੀ ਖ਼ੁਫੀਆ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e