ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
Saturday, Aug 02, 2025 - 12:52 PM (IST)

ਮੁੰਬਈ- ਭਾਰਤੀ ਤਕਨਾਲੋਜੀ ਸੰਸਥਾ (ਆਈਆਈਟੀ) ਮੁੰਬਈ ਦੇ 22 ਸਾਲਾ ਵਿਦਿਆਰਥੀ ਨੇ ਸ਼ੁੱਕਰਵਾਰ ਦੇਰ ਰਾਤ ਪਵਈ ਸਥਿਤ ਹੋਸਟਲ ਦੀ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀ ਰੋਹਿਤ ਸਿਨਹਾ ਨੇ ਦੇਰ ਰਾਤ ਕਰੀਬ 2.30 ਵਜੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ।
ਉਨ੍ਹਾਂ ਦੱਸਿਆ ਕਿ ਸਿਨਹਾ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਅਨੁਸਾਰ ਦਿੱਲੀ ਵਾਸੀ ਸਿਨਹਾ ਧਾਤੁਕਰਮ ਵਿਗਿਆਨ 'ਚ ਚੌਥੇ ਸਾਲ ਦਾ ਵਿਦਿਆਰਥੀ ਸੀ। ਅਧਿਕਾਰੀ ਨੇ ਦੱਸਿਆ ਕਿ ਅਚਾਨਕ ਹੋਈ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8