ਜ਼ਿੰਦਗੀ ਦੀ ਜੰਗ ਹਾਰ ਗਈ ਵਿਦਿਆਰਥਣ, HOD ਵੱਲੋਂ ਜਿਨਸੀ ਛੇੜਛਾੜ ਤੋਂ ਤੰਗ ਆ ਕੇ ਖ਼ੁਦ ਨੂੰ ਲਾਈ ਸੀ ਅੱਗ
Tuesday, Jul 15, 2025 - 07:14 AM (IST)

ਨੈਸ਼ਨਲ ਡੈਸਕ : ਓਡੀਸ਼ਾ ਦੇ ਬਾਲਾਸੋਰ ਸਥਿਤ ਫਕੀਰ ਮੋਹਨ ਆਟੋਨੋਮਸ ਕਾਲਜ ਦੀ 20 ਸਾਲਾ ਵਿਦਿਆਰਥਣ ਦੀ ਸੋਮਵਾਰ ਨੂੰ ਏਮਜ਼ ਭੁਵਨੇਸ਼ਵਰ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਵਿਦਿਆਰਥਣ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਆਪਣੇ ਐੱਚਓਡੀ (HOD) 'ਤੇ ਜਿਨਸੀ ਛੇੜਛਾੜ ਦਾ ਦੋਸ਼ ਲਗਾਇਆ ਸੀ। ਕਾਲਜ ਪ੍ਰਸ਼ਾਸਨ ਵੱਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਨਿਰਾਸ਼ ਹੋ ਕੇ ਵਿਦਿਆਰਥਣ ਨੇ ਕੈਂਪਸ ਵਿੱਚ ਆਪਣੇ ਆਪ ਨੂੰ ਅੱਗ ਲਗਾ ਲਈ ਸੀ ਜਿਸ ਵਿੱਚ ਉਹ 90 ਫੀਸਦੀ ਸੜ ਗਈ ਸੀ। ਉਸ ਨੂੰ ਪਹਿਲਾਂ ਬਾਲਾਸੋਰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਹੋਣ ਤੋਂ ਬਾਅਦ 12 ਜੁਲਾਈ ਨੂੰ ਉਸ ਨੂੰ ਏਮਜ਼ ਭੁਵਨੇਸ਼ਵਰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : DGCA ਦਾ ਆਦੇਸ਼: ਸਾਰੇ ਜਹਾਜ਼ਾਂ 'ਚ ਇੰਜਣ ਫਿਊਲ ਸਵਿੱਚ ਦੀ ਜਾਂਚ ਜ਼ਰੂਰੀ, ਏਅਰਲਾਈਨਜ਼ ਕੰਪਨੀਆਂ ਨੂੰ ਦਿੱਤੇ ਹੁਕਮ
ਏਮਜ਼ ਭੁਵਨੇਸ਼ਵਰ ਨੇ ਇੱਕ ਬਿਆਨ ਵਿੱਚ ਕਿਹਾ, ''ਉਸ ਨੂੰ ਬਰਨਜ਼ ਸੈਂਟਰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ। ਮਰੀਜ਼ ਨੂੰ IV ਤਰਲ ਪਦਾਰਥ, IV ਐਂਟੀਬਾਇਓਟਿਕਸ ਦੇ ਕੇ ਇੱਕ ਟਿਊਬ ਪਾ ਕੇ ਅਤੇ ਮਕੈਨੀਕਲ ਵੈਂਟੀਲੇਸ਼ਨ ਲਗਾ ਕੇ ਮੁੜ ਸੁਰਜੀਤ ਕੀਤਾ ਗਿਆ। ਬਰਨਜ਼ ਆਈਸੀਯੂ ਵਿੱਚ ਕਿਡਨੀ ਰਿਪਲੇਸਮੈਂਟ ਥੈਰੇਪੀ ਸਮੇਤ ਸਾਰੇ ਸੰਭਵ ਡਾਕਟਰੀ ਯਤਨਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। 14 ਜੁਲਾਈ ਨੂੰ ਰਾਤ 11:46 ਵਜੇ ਉਸ ਨੂੰ ਡਾਕਟਰੀ ਤੌਰ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ।'' ਉਧਰ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਵੀ ਵਿਦਿਆਰਥਣ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਜਾਣਕਾਰੀ ਮੁਤਾਬਕ, ਜਦੋਂ ਮ੍ਰਿਤਕ ਵਿਦਿਆਰਥਣ ਦੀ ਲਾਸ਼ ਨੂੰ ਏਮਜ਼ ਪੋਸਟਮਾਰਟਮ ਸੈਂਟਰ ਲਿਜਾਇਆ ਜਾ ਰਿਹਾ ਸੀ ਤਾਂ ਬੀਜੂ ਜਨਤਾ ਦਲ (ਬੀਜੇਡੀ) ਦੇ ਵਰਕਰਾਂ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ।
ਸੀਐੱਮ ਮਾਝੀ ਨੇ ਕਿਹਾ, ਦੋਸ਼ੀਆਂ ਨੂੰ ਮਿਲੇਗੀ ਸਖ਼ਤ ਤੋਂ ਸਖ਼ਤ ਸਜ਼ਾ
ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਬਾਲਾਸੋਰ ਵਿਦਿਆਰਥੀ ਆਤਮਦਾਹ ਮਾਮਲੇ ਦੀ ਪੀੜਤਾ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਟਵੀਟ ਕੀਤਾ ਕਿ ਮੈਨੂੰ ਐੱਫਐੱਮ ਆਟੋਨੋਮਸ ਕਾਲਜ ਦੀ ਵਿਦਿਆਰਥਣ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਸਰਕਾਰ ਵੱਲੋਂ ਸਾਰੀਆਂ ਜ਼ਿੰਮੇਵਾਰੀਆਂ ਲੈਣ ਅਤੇ ਮਾਹਰ ਮੈਡੀਕਲ ਟੀਮ ਦੇ ਅਣਥੱਕ ਯਤਨਾਂ ਦੇ ਬਾਵਜੂਦ ਪੀੜਤਾ ਦੀ ਜਾਨ ਨਹੀਂ ਬਚਾਈ ਜਾ ਸਕੀ। ਮੈਂ ਉਸਦੀ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦਾ ਹਾਂ ਅਤੇ ਭਗਵਾਨ ਜਗਨਨਾਥ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਉਹ ਉਸਦੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਣ। ਮੈਂ ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਇਸ ਲਈ ਮੈਂ ਨਿੱਜੀ ਤੌਰ 'ਤੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ 'ਚ ਦਿਹਾਂਤ
ਦੱਸਣਯੋਗ ਹੈ ਕਿ ਇਸ 20 ਸਾਲਾ ਵਿਦਿਆਰਥਣ ਨੇ ਆਪਣੇ ਕਾਲਜ ਦੇ ਐੱਚਓਡੀ (ਵਿਭਾਗ ਮੁਖੀ) ਵੱਲੋਂ ਕਥਿਤ ਤੌਰ 'ਤੇ ਲੰਬੇ ਸਮੇਂ ਤੱਕ ਜਿਨਸੀ ਸ਼ੋਸ਼ਣ ਦਾ ਸਾਹਮਣਾ ਕਰਨ ਤੋਂ ਬਾਅਦ ਆਪਣੇ ਆਪ ਨੂੰ ਅੱਗ ਲਗਾ ਲਈ ਸੀ। ਕਾਲਜ ਪ੍ਰਸ਼ਾਸਨ ਸਾਹਮਣੇ ਰਸਮੀ ਸ਼ਿਕਾਇਤ ਦਰਜ ਕਰਵਾਉਣ ਅਤੇ ਪ੍ਰਿੰਸੀਪਲ ਤੋਂ ਮਦਦ ਮੰਗਣ ਦੇ ਬਾਵਜੂਦ ਉਸ ਦੀ ਪਟੀਸ਼ਨ ਨੂੰ ਅਣਦੇਖਾ ਕਰ ਦਿੱਤਾ ਗਿਆ, ਜਿਸ ਕਾਰਨ ਉਸਨੇ ਨਿਰਾਸ਼ਾ ਵਿੱਚ ਇਹ ਭਿਆਨਕ ਕਦਮ ਚੁੱਕਿਆ। ਇਸ ਦੌਰਾਨ ਓਡੀਸ਼ਾ ਪੁਲਸ ਨੇ ਦੋਸ਼ੀ ਸਮੀਰ ਸਾਹੂ ਦੇ ਨਾਲ-ਨਾਲ ਫਕੀਰ ਮੋਹਨ ਕਾਲਜ ਦੇ ਮੁਅੱਤਲ ਪ੍ਰਿੰਸੀਪਲ ਦਿਲੀਪ ਘੋਸ਼ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8