ਸਕੂਲ ''ਚ ਪੜ੍ਹਦਾ 10ਵੀਂ ਜਮਾਤ ਦਾ ਵਿਦਿਆਰਥੀ ਸ਼ੱਕੀ ਹਾਲਾਤ ''ਚ ਲਾਪਤਾ

Thursday, Oct 24, 2024 - 06:06 PM (IST)

ਸਕੂਲ ''ਚ ਪੜ੍ਹਦਾ 10ਵੀਂ ਜਮਾਤ ਦਾ ਵਿਦਿਆਰਥੀ ਸ਼ੱਕੀ ਹਾਲਾਤ ''ਚ ਲਾਪਤਾ

ਹਿਮਾਚਲ ਡੈਸਕ— ਸ਼ਿਮਲਾ ਦੇ ਇਕ ਸਰਕਾਰੀ ਸਕੂਲ 'ਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋ ਜਾਣ ਦੀ ਸੂਚਨਾ ਮਿਲੀ ਹੈ। ਲਾਪਤਾ ਨਾਬਾਲਗ ਮਦਰੱਸੇ ਵਿੱਚ ਰਹਿੰਦਾ ਹੈ। ਸ਼ਿਕਾਇਤ 'ਚ ਜਾਣਕਾਰੀ ਦਿੰਦੇ ਹੋਏ ਬਲੂਗੰਜ ਮਦਰੱਸੇ ਦੇ ਮੈਨੇਜਰ ਮੁਹੰਮਦ ਤਨਵੀਰ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਕਤ ਵਿਦਿਆਰਥੀ ਸਵੇਰ ਦੇ ਸਮੇਂ ਸਕੂਲ ਲਈ ਨਿਕਲਿਆ ਸੀ ਪਰ ਸ਼ਾਮ ਨੂੰ ਵਾਪਸ ਨਹੀਂ ਆਇਆ। ਵਾਪਸ ਨਾ ਆਉਣ 'ਤੇ ਉਨ੍ਹਾਂ ਨੇ ਆਸਪਾਸ ਦੇ ਸਾਰੇ ਇਲਾਕਿਆਂ ਵਿੱਚ ਉਸ ਦੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਟਾਇਰ ਫਟਣ ਕਾਰਣ ਪਲਟੀ ਕਾਰ, ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਇਸ ਤੋਂ ਬਾਅਦ ਉਹਨਾਂ ਨੇ ਸ਼ੱਕ ਪ੍ਰਗਟਾਇਆ ਕਿ ਕਿਸੇ ਨੇ ਵਿਦਿਆਰਥੀ ਨੂੰ ਅਗਵਾ ਕਰ ਲਿਆ ਹੈ। ਜਿਸ ਤੋਂ ਬਾਅਦ ਉਸ ਨੇ ਬਲੂਗੰਜ ਥਾਣੇ 'ਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀ ਦੀ ਭਾਲ ਲਈ ਸੰਭਾਵਿਤ ਖੇਤਰਾਂ ਵਿੱਚ ਟੀਮਾਂ ਭੇਜ ਕੇ ਤਲਾਸ਼ੀ ਲਈ ਜਾ ਰਹੀ ਹੈ।  

ਇਹ ਵੀ ਪੜ੍ਹੋ - ਅਯੁੱਧਿਆ 'ਚ ਇਸ ਵਾਰ ਦਾ ਦੀਪ ਉਤਸਵ ਹੋਵੇਗਾ ਬਹੁਤ ਖ਼ਾਸ, ਬਣਨਗੇ ਵਿਸ਼ਵ ਰਿਕਾਰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News